Luke 16:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬੜਾ ਧਨਵਾਨ ਆਦਮੀ ਸੀ। ਉਸ ਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸ ਨੂੰ ਪਤਾ ਚੱਲਿਆ ਕਿ ਉਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਇਹ ਵੀ ਕਿਹਾ, “ਇੱਕ ਅਮੀਰ ਆਦਮੀ ਸੀ ਜਿਸ ਦਾ ਇੱਕ ਪ੍ਰਬੰਧਕ ਸੀ । ਕਿਸੇ ਨੇ ਮਾਲਕ ਨੂੰ ਦੱਸਿਆ ਕਿ ਉਸ ਦਾ ਪ੍ਰਬੰਧਕ ਉਸ ਦੇ ਧਨ ਨੂੰ ਅੰਨ੍ਹੇਵਾਹ ਖ਼ਰਚ ਕਰ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇੱਕ ਅਮੀਰ ਆਦਮੀ ਸੀ ਜਿਸ ਦੇ ਪ੍ਰਬੰਧਕ ਉੱਤੇ ਉਸ ਦੀ ਜਾਇਦਾਦ ਬਰਬਾਦ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਚੇਲਿਆਂ ਨੂੰ ਵੀ ਆਖਿਆ ਕਿ ਇੱਕ ਧਨਵਾਨ ਮਨੁੱਖ ਸੀ ਜਿਹ ਦਾ ਇੱਕ ਮੁਖ਼ਤਿਆਰ ਹੈਸੀ ਅਤੇ ਇਹ ਦਾ ਗਿਲਾ ਉਹ ਦੇ ਕੋਲ ਕੀਤਾ ਗਿਆ ਜੋ ਉਹ ਤੇਰਾ ਮਾਲ ਉਡਾਉਂਦਾ ਹੈ
Punjabi ERV
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬਡ਼ਾ ਧਨਵਾਨ ਆਦਮੀ ਸੀ। ਉਸਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸਨੂੰ ਪਤਾ ਚਲਿਆ ਕਿ ਉਸ੍ਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس شاگِرداں نُوں وی آکھیا پئی اِک دَولت مند بندہ سی جِہدا اِک مُختِیار سی تے لوکاں اوہدے کول اوہدا گِلہ کِیتا۔ پئی ایہہ تیرا مال اُڈاؤندا اے۔
Punjabi Standard Bible (Punjabi Standard Bible) 2023
ਫਿਰ ਯਿਸੂ ਚੇਲਿਆਂ ਨੂੰ ਵੀ ਕਹਿਣ ਲੱਗਾ, “ਇੱਕ ਧਨਵਾਨ ਮਨੁੱਖ ਸੀ, ਜਿਸ ਦਾ ਇੱਕ ਪ੍ਰਬੰਧਕ ਸੀ ਅਤੇ ਉਸ 'ਤੇ ਇਹ ਦੋਸ਼ ਲਾਇਆ ਗਿਆ ਕਿ ਉਹ ਆਪਣੇ ਮਾਲਕ ਦਾ ਮਾਲ-ਧਨ ਉਡਾ ਰਿਹਾ ਹੈ।