Luke 16:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੋ ਥੋੜੇ ਵਿੱਚ ਈਮਾਨਦਾਰ ਹੈ, ਉਹ ਬਹੁਤੇ ਵਿੱਚ ਵੀ ਈਮਾਨਦਾਰ ਹੈ, ਪਰ ਜੋ ਥੋੜੇ ਵਿੱਚ ਬੇਈਮਾਨ ਹੈ, ਉਹ ਬਹੁਤੇ ਵਿੱਚ ਵੀ ਬੇਈਮਾਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਿਹੜਾ ਵਿਅਕਤੀ ਥੋੜ੍ਹੇ ਜਿਹੇ ਵਿੱਚ ਵੀ ਵਫ਼ਾਦਾਰ ਹੈ, ਉਹ ਜ਼ਿਆਦਾ ਵਿੱਚ ਵੀ ਵਫ਼ਾਦਾਰ ਹੁੰਦਾ ਹੈ; ਜਿਹੜਾ ਵਿਅਕਤੀ ਘੱਟ ਵਿੱਚ ਹੀ ਬੇਈਮਾਨੀ ਕਰਦਾ ਹੈ ਉਹ ਵੱਧ ਵਿੱਚ ਵੀ ਬੇਈਮਾਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਥੋੜੇ ਤੋਂ ਥੋੜੇ ਵਿੱਚ ਦਿਆਨਤਦਾਰ ਹੈ ਸੋ ਬਹੁਤ ਵਿੱਚ ਵੀ ਦਿਆਨਤਦਾਰ ਹੈ, ਅਤੇ ਜੋ ਥੋੜੇ ਤੋਂ ਥੋੜੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ
Punjabi ERV
ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا ساریاں نالوں نِکّیاں گلّاں وِچ وفادار اے اوہ بُہتے وِچ وی وفادار اے تے جیہڑا ساریاں نالوں نِکّیاں گلّاں وِچ بے اِیمان اے۔ اوہ بُہتے وِچ وی بے اِیمان اے۔
Punjabi Standard Bible (Punjabi Standard Bible) 2023
ਜਿਹੜਾ ਥੋੜ੍ਹੇ ਵਿੱਚ ਇਮਾਨਦਾਰ ਹੈ ਉਹ ਬਹੁਤੇ ਵਿੱਚ ਵੀ ਇਮਾਨਦਾਰ ਹੈ ਅਤੇ ਜਿਹੜਾ ਥੋੜ੍ਹੇ ਵਿੱਚ ਬੇਈਮਾਨ ਹੈ ਉਹ ਬਹੁਤੇ ਵਿੱਚ ਵੀ ਬੇਈਮਾਨ ਹੈ।