Luke 16:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ ਕਿਉਂਕਿ ਉਹ ਇੱਕ ਨਾਲ ਘਿਰਣਾ ਕਰੇਗਾ ਅਤੇ ਦੂਜੇ ਨਾਲ ਪਿਆਰ, ਜਾਂ ਇੱਕ ਦਾ ਆਦਰ ਕਰੇਗਾ ਅਤੇ ਦੂਜੇ ਦਾ ਨਿਰਾਦਰ । ਤੁਸੀਂ ਪਰਮੇਸ਼ਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।
Punjabi ERV
“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی نوکر دو مالکاں دی خِدمت نئیں کر سکدا۔ ایس لئی پئی اوہ اِک نال وَیر رکھّے گا تے دُوجے نال مُحبّت یا اِک نال مِلیا رہے گا۔ تے دُوجے نُوں کُجھ نا سمجھے گا تُسی خُدا دی تے دَولت دوہاں دی خِدمت نئیں کر سکدے ہو۔
Punjabi Standard Bible (Punjabi Standard Bible) 2023
“ਕੋਈ ਵੀ ਦਾਸ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਕਿਉਂਕਿ ਜਾਂ ਤਾਂ ਉਹ ਇੱਕ ਨਾਲ ਵੈਰ ਰੱਖੇਗਾ ਅਤੇ ਦੂਜੇ ਨਾਲ ਪਿਆਰ ਕਰੇਗਾ; ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ਰ ਅਤੇ ਧਨ ਦੋਹਾਂ ਦੀ ਸੇਵਾ ਨਹੀਂ ਕਰ ਸਕਦੇ।”