Luke 16:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮਨੁੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੇਕ ਦੱਸਦੇ ਹੋ ਪਰ ਪਰਮੇਸ਼ਰ ਤੁਹਾਡੇ ਦਿਲਾਂ ਦੇ ਵਿਚਾਰਾਂ ਨੂੰ ਜਾਣਦੇ ਹਨ । ਜੋ ਮਨੁੱਖ ਦੀ ਨਜ਼ਰ ਵਿੱਚ ਮਹਾਨ ਹੈ, ਉਹ ਪਰਮੇਸ਼ਰ ਦੀ ਨਜ਼ਰ ਵਿੱਚ ਘਿਨਾਉਣਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਲੋਕ ਹੋ ਜੋ ਦੂਜਿਆਂ ਦੀਆਂ ਨਜ਼ਰਾਂ ਵਿੱਚ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹਨ ਪਰ ਪਰਮੇਸ਼ਵਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ। ਜਿਸ ਚੀਜ਼ ਦੀ ਲੋਕ ਬਹੁਤ ਕਦਰ ਕਰਦੇ ਹਨ ਉਹ ਪਰਮੇਸ਼ਵਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ
Punjabi ERV
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں نُوں آکھیا تُسی اوہ لوک ہو۔ جیہڑے بندیاں اگّے اپنے آپ نُوں نیک بناندے ہو۔ پر خُدا تُہاڈے دِلاں دِیاں جان دا اے۔ کیوں جو جیہڑی شے بندیاں دی سمجھ وِچ قدر والی اے۔ سو خُدا دے اگّے کرہتی اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਹ ਹੋ ਜਿਹੜੇ ਮਨੁੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ, ਪਰ ਪਰਮੇਸ਼ਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ। ਕਿਉਂਕਿ ਜਿਹੜੀ ਗੱਲ ਮਨੁੱਖਾਂ ਦੇ ਸਾਹਮਣੇ ਆਦਰਯੋਗ ਹੈ ਉਹ ਪਰਮੇਸ਼ਰ ਦੇ ਸਨਮੁੱਖ ਘਿਣਾਉਣੀ ਹੈ।