Luke 16:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, ‘ਹੇ ਪਿਤਾ ਅਬਰਾਹਾਮ, ਮੇਰੇ ਉੱਤੇ ਦਇਆ ਕਰੋ । ਲਾਜ਼ਰ ਨੂੰ ਭੇਜੋ ਕਿ ਉਹ ਆਪਣੀ ਉਂਗਲੀ ਦਾ ਸਿਰਾ ਪਾਣੀ ਵਿੱਚ ਭਿਉਂ ਕੇ ਮੇਰੀ ਜੀਭ ਨੂੰ ਠੰਡਾ ਕਰੇ ਕਿਉਂਕਿ ਮੈਂ ਇਸ ਅੱਗ ਵਿੱਚ ਤੜਪ ਰਿਹਾ ਹਾਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਅਬਰਾਹਾਮ ਨੂੰ ਪੁਕਾਰਿਆ ਅਤੇ ਕਿਹਾ, ‘ਪਿਤਾ ਅਬਰਾਹਾਮ, ਮੇਰੇ ਤੇ ਤਰਸ ਖਾਓ ਅਤੇ ਲਾਜ਼ਰਾਸ ਨੂੰ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਨੂੰ ਠੰਡਾ ਕਰਨ ਲਈ ਭੇਜੋ ਕਿਉਂਕਿ ਮੈਂ ਇਸ ਅੱਗ ਵਿੱਚ ਤੜਫ਼ ਰਿਹਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਘੱਲ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁੱਬੋ ਕੇ ਮੇਰੀ ਜੀਭ ਠੰਢੀ ਕਰੇ ਕਿਉਂ ਜੋ ਮੈਂ ਇਸ ਲੰਬ ਵਿੱਚ ਕਲਪਦਾ ਹਾਂ!
Punjabi ERV
ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اواز مار کے آکھیا۔ اَے پئیو ابرہام میرے اُتّے رَحم کر تے لعزر نُوں گھل پئی اپنی اُنگلی دا پوٹا پانی نال بھیوں کے میری جِیبھ ٹھنڈی کرے کیوں جو مَیں ایس اَگ وِچ تڑپنا آں۔
Punjabi Standard Bible (Punjabi Standard Bible) 2023
ਤਦ ਉਸ ਨੇ ਪੁਕਾਰ ਕੇ ਕਿਹਾ, ‘ਹੇ ਪਿਤਾ ਅਬਰਾਹਾਮ, ਮੇਰੇ ਉੱਤੇ ਦਇਆ ਕਰ ਅਤੇ ਲਾਜ਼ਰ ਨੂੰ ਭੇਜ ਕਿ ਉਹ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਭਿਉਂ ਕੇ ਮੇਰੀ ਜੀਭ ਨੂੰ ਠੰਡਾ ਕਰੇ, ਕਿਉਂਕਿ ਮੈਂ ਇਸ ਲੰਬ ਵਿੱਚ ਤੜਫ ਰਿਹਾ ਹਾਂ’।