Luke 16:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅਬਰਾਹਾਮ ਨੇ ਉੱਤਰ ਦਿੱਤਾ, ‘ਪੁੱਤਰ, ਯਾਦ ਕਰ, ਤੂੰ ਆਪਣੇ ਜੀਵਨ ਵਿੱਚ ਸੁੱਖ ਹੀ ਸੁੱਖ ਭੋਗਿਆ ਹੈ ਅਤੇ ਲਾਜ਼ਰ ਨੇ ਦੁੱਖ ਹੀ ਦੁੱਖ । ਹੁਣ ਉਸ ਨੂੰ ਅਰਾਮ ਮਿਲ ਰਿਹਾ ਹੈ ਅਤੇ ਤੂੰ ਦੁੱਖ ਭੋਗ ਰਿਹਾ ਹੈਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਅਬਰਾਹਾਮ ਨੇ ਉੱਤਰ ਦਿੱਤਾ, ‘ਪੁੱਤਰ, ਯਾਦ ਕਰ ਕਿ ਤੈਨੂੰ ਤੇਰੇ ਜੀਵਨ ਕਾਲ ਵਿੱਚ ਚੰਗੀਆਂ ਚੀਜ਼ਾਂ ਮਿਲੀਆਂ ਸਨ ਪਰ ਲਾਜ਼ਰਾਸ ਨੂੰ ਮਾੜੀਆਂ ਚੀਜ਼ਾਂ ਮਿਲੀਆਂ ਸਨ ਅਤੇ ਹੁਣ ਉਹ ਇੱਥੇ ਸੁੱਖੀ ਹੈ ਅਤੇ ਤੂੰ ਦੁੱਖੀ ਝੱਲ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਬਰਾਹਾਮ ਬੋਲਿਆ, ਬੱਚਾ ਯਾਦ ਕਰ ਜੋ ਤੂੰ ਆਪਣੇ ਜੀਉਂਦੇ ਜੀ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਰ ਇਸੇ ਤਰਾਂ ਲਾਜ਼ਰ ਮੰਦੀਆਂ ਚੀਜ਼ਾਂ ਪਰ ਹੁਣ ਉਹ ਐੱਥੇ ਸ਼ਾਂਤ ਪਾਉਂਦਾ ਅਤੇ ਤੂੰ ਕਲਪਦਾ ਹੈਂ
Punjabi ERV
ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ابرہام آکھیا پُتر یاد کر پئی جِیوندیاں جی تینُوں چَنگیاں شیواں مِلیاں تے ایسے طرح لعزر نُوں مَندِیاں شیواں مِلیاں سو ہُن اوہنوں ایتھے تسلّی مِلدی اے تے تُوں تڑپنا ایں۔
Punjabi Standard Bible (Punjabi Standard Bible) 2023
ਪਰ ਅਬਰਾਹਾਮ ਨੇ ਕਿਹਾ, ‘ਪੁੱਤਰ, ਯਾਦ ਕਰ ਕਿ ਤੂੰ ਆਪਣੇ ਜੀਵਨ ਵਿੱਚ ਚੰਗੀਆਂ ਚੀਜ਼ਾਂ ਪਾ ਚੁੱਕਾ ਹੈਂ ਅਤੇ ਇਸੇ ਤਰ੍ਹਾਂ ਲਾਜ਼ਰ ਬੁਰੀਆਂ। ਪਰ ਹੁਣ ਉਹ ਇੱਥੇ ਅਰਾਮ ਪਾਉਂਦਾ ਹੈ ਅਤੇ ਤੂੰ ਤੜਫਦਾ ਹੈਂ।