Luke 16:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਮਾਲਕ ਨੇ ਉਸ ਬੇਈਮਾਨ ਪ੍ਰਬੰਧਕ ਦੀ ਤਾਰੀਫ਼ ਕੀਤੀ, ਕਿਉਂਕਿ ਉਸ ਨੇ ਬਹੁਤ ਚਤੁਰਾਈ ਨਾਲ ਕੰਮ ਕੀਤਾ । ਇਸ ਯੁੱਗ ਦੇ ਲੋਕ ਆਪਸ ਵਿੱਚ ਲੈਣ ਦੇਣ ਵਿੱਚ ਉਹਨਾਂ ਲੋਕਾਂ ਤੋਂ ਵੀ ਚਤੁਰ ਹਨ ਜੋ ਚਾਨਣ ਵਿੱਚ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮਾਲਕ ਨੇ ਬੇਈਮਾਨ ਪ੍ਰਬੰਧਕ ਦੀ ਤਾਰੀਫ਼ ਕੀਤੀ ਕਿਉਂਕਿ ਉਸ ਨੇ ਬੜੀ ਚਲਾਕੀ ਨਾਲ ਕੰਮ ਕੀਤਾ ਸੀ। ਕਿਉਂਕਿ ਇਸ ਸੰਸਾਰ ਦੇ ਲੋਕ ਚਾਨਣ ਦੇ ਲੋਕਾਂ ਨਾਲੋਂ ਆਪਣੇ ਚਾਲ-ਚਲਣ ਵਿੱਚ ਕਿੰਨੇ ਜ਼ਿਆਦਾ ਚਲਾਕ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਾਲਕ ਨੇ ਉਸ ਨਿਮਕਹਰਾਮ ਮੁਖ਼ਤਿਆਰ ਦੀ ਵਡਿਆਈ ਕੀਤੀ ਇਸ ਲਈ ਜੋ ਉਹ ਨੇ ਚਤੁਰਾਈ ਕੀਤੀ ਸੀ ਕਿਉਂ ਜੋ ਐਸ ਜੁਗ ਦੇ ਪੁੱਤ੍ਰ ਆਪਣੀ ਪੀਹੜੀ ਵਿੱਚ ਚਾਨਣ ਦੇ ਪੁੱਤ੍ਰਾਂ ਨਾਲੋਂ ਚਾਤਰ ਹਨ
Punjabi ERV
ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مالک نیں بے اِیمان مُختِیار دی وڈیائی کِیتی۔ پئی اوہنے ہُشیاری کِیتی۔ کیوں جو ایس جہان دے فرزند اپنے ساتھِیاں نال کمّاں وِچ نُور دے فرزنداں نالوں وَدّھ ہُشیار نیں۔
Punjabi Standard Bible (Punjabi Standard Bible) 2023
ਤਦ ਮਾਲਕ ਨੇ ਉਸ ਬੇਈਮਾਨ ਪ੍ਰਬੰਧਕ ਦੀ ਸ਼ਲਾਘਾ ਕੀਤੀ, ਕਿਉਂਕਿ ਉਸ ਨੇ ਚਤਰਾਈ ਤੋਂ ਕੰਮ ਲਿਆ। ਕਿਉਂ ਜੋ ਇਸ ਯੁਗ ਦੀ ਸੰਤਾਨ ਆਪਣੀ ਪੀੜ੍ਹੀ ਵਿੱਚੋਂ ਚਾਨਣ ਦੀ ਸੰਤਾਨ ਨਾਲੋਂ ਚਾਤਰ ਹੈ।