Luke 16:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁੱਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਆਪਣੇ ਲਈ ਸੰਸਾਰਕ ਧਨ ਨਾਲ ਮਿੱਤਰ ਬਣਾਓ ਤਾਂ ਜੋ ਜਦੋਂ ਉਹ ਸਮਾਪਤ ਹੋ ਜਾਵੇ ਤਾਂ ਤੁਹਾਡਾ ਸਦੀਵੀ ਘਰ ਵਿੱਚ ਸੁਆਗਤ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਮਿੱਤਰ ਬਣਾਉਣ ਲਈ ਦੁਨਿਆਵੀ ਦੌਲਤ ਦੀ ਵਰਤੋਂ ਕਰੋ ਤਾਂ ਜੋ ਜਦੋਂ ਉਹ ਖਤਮ ਹੋ ਜਾਵੇ ਤਾਂ ਸਦੀਪਕ ਜੀਵਨ ਦੇ ਘਰ ਵਿੱਚ ਤੁਹਾਡਾ ਸਵਾਗਤ ਕੀਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਖਦਾ ਹਾਂ ਭਈ ਕੁਧਰਮ ਦੀ ਮਾਯਾ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦੀ ਰਹੇ ਓਹ ਤੁਹਾਨੂੰ ਸਦੀਵਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ
Punjabi ERV
“ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁਕ੍ਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں تُہانوں آکھنا آں۔ پئی بُرائی دی دَولت دے وسیلے اپنے لئی دوست بناؤ تاں جو جِس ویلے ایہہ مُک جائے گی تدوں اوہ ہمیشہ دے ڈیریاں وِچ تُہانوں جگہ دین۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਬੇਈਮਾਨੀ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂਕਿ ਜਦੋਂ ਇਹ ਮੁੱਕ ਜਾਵੇ ਤਾਂ ਉਹ ਸਦੀਪਕ ਨਿਵਾਸਾਂ ਵਿੱਚ ਤੁਹਾਨੂੰ ਸਵੀਕਾਰ ਕਰਨ।