Luke 17:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਠੋਕਰਾਂ ਦਾ ਲੱਗਣਾ ਅਤੇ ਪਾਪ ਵਿੱਚ ਡਿੱਗਣਾ ਤਾਂ ਸੰਭਵ ਹੈ ਪਰ ਹਾਏ ਉਸ ਉੱਤੇ ਜੋ ਇਹਨਾਂ ਠੋਕਰਾਂ ਦਾ ਕਾਰਨ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਹ ਅਸੰਭਵ ਹੈ ਕਿ ਠੋਕਰ ਨਾ ਲੱਗੇ ਪਰ ਲਾਹਨਤ ਉਸ ਵਿਅਕਤੀ ਉੱਤੇ ਜਿਸ ਦੇ ਕਾਰਣ ਠੋਕਰ ਲੱਗਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
Punjabi ERV
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہنے اپنے شاگِرداں نُوں آکھیا ایہہ نئیں ہوسکدا پئی ٹھوکراں نا لگّن۔ پر افسوس اوس بندے اُتّے جِہدی راہِیں اوہ لگ دِیاں نیں۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਠੋਕਰਾਂ ਦਾ ਨਾ ਲੱਗਣਾ ਤਾਂ ਅਣਹੋਣਾ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਕਾਰਨ ਇਹ ਲੱਗਦੀਆਂ ਹਨ!