Luke 17:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਲਾਇੱਕ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਵੀ ਇਸ ਸੇਵਕ ਦੀ ਤਰ੍ਹਾਂ ਹੀ ਹੋ । ਇਸ ਲਈ ਸਾਰੇ ਹੁਕਮਾਂ ਦੀ ਪਾਲਣਾ ਕਰਨ ਦੇ ਬਾਅਦ ਤੁਹਾਨੂੰ ਵੀ ਕਹਿਣਾ ਚਾਹੀਦਾ ਹੈ; ‘ਅਸੀਂ ਤਾਂ ਸਧਾਰਨ ਜਿਹੇ ਸੇਵਕ ਹਾਂ । ਅਸੀਂ ਤਾਂ ਕੇਵਲ ਆਪਣਾ ਕਰਤੱਵ ਹੀ ਪੂਰਾ ਕੀਤਾ ਹੈ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਹਾਨੂੰ ਵੀ, ਜਦੋਂ ਤੁਸੀਂ ਉਹ ਸਭ ਕੁਝ ਕਰ ਚੁੱਕੇ ਹੋ ਜੋ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਕਹਿਣਾ ਚਾਹੀਦਾ ਹੈ, ‘ਅਸੀਂ ਅਯੋਗ ਨੌਕਰ ਹਾਂ; ਅਸੀਂ ਸਿਰਫ ਆਪਣਾ ਫਰਜ਼ ਨਿਭਾਇਆ ਹੈ।’ ”
Punjabi Bible 2016 - ਪਵਿੱਤਰ ਬਾਈਬਲ O.V.
ਇਸ ਤਰਾਂ ਤੁਸੀਂ ਵੀ ਜਾਂ ਓਹ ਸਾਰੇ ਕੰਮ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਪੂਰੇ ਕਰ ਚੁੱਕੋ ਤਾਂ ਕਹੋ ਭਈ ਅਸੀਂ ਨਿਕੰਮੇ ਬੰਦੇ ਹਾਂ, ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸਾਂ ਉਹੀ ਕੀਤਾ।।
Punjabi ERV
ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਅਧਿਕਾਰੀ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح تُسی وی حُکم نُوں مَن کے آکھو۔ پئی اسی نکمّے نوکر آں۔ جو کُجھ ساڈے اُتّے فرض سی۔ سو ای کِیتا اے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਤੁਸੀਂ ਵੀ ਜਦੋਂ ਉਹ ਸਾਰੇ ਕੰਮ ਕਰ ਲਵੋ ਜੋ ਤੁਹਾਨੂੰ ਕਰਨ ਦੀ ਆਗਿਆ ਦਿੱਤੀ ਗਈ ਤਾਂ ਕਹੋ, ‘ਅਸੀਂ ਨਿਕੰਮੇ ਸੇਵਕ ਹਾਂ, ਅਸੀਂ ਤਾਂ ਉਹੋ ਕੀਤਾ ਜੋ ਕਰਨਾ ਚਾਹੀਦਾ ਸੀ’।”