Luke 17:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਦੇਖਿਆ ਅਤੇ ਕਿਹਾ, “ਜਾਓ, ਆਪਣੇ ਆਪ ਨੂੰ ਪੁਰੋਹਿਤਾਂ ਨੂੰ ਦਿਖਾਓ ।” ਜਦੋਂ ਉਹ ਜਾ ਰਹੇ ਸਨ ਤਾਂ ਉਹ ਚੰਗੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਉਹਨਾਂ ਨੂੰ ਵੇਖਿਆ ਤਾਂ ਕਿਹਾ, “ਜਾਓ, ਜਾ ਕੇ ਆਪਣੇ ਆਪ ਨੂੰ ਜਾਜਕਾਂ ਨੂੰ ਦਿਖਾਓ।” ਅਤੇ ਜਦੋਂ ਉਹ ਜਾ ਹੀ ਰਹੇ ਸਨ, ਉਹ ਚੰਗੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ
Punjabi ERV
ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویکھ کے اوہناں نُوں آکھیا۔ جاؤ جا کے اپنا آپ کاہِناں نُوں وکھاؤ۔ تے اجیہا ہویا پئی اوہ جاندے ہوئے پاک صاف ہوگئے۔
Punjabi Standard Bible (Punjabi Standard Bible) 2023
ਇਹ ਵੇਖ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜਾ ਕੇ ਆਪਣੇ ਆਪ ਨੂੰ ਯਾਜਕਾਂ ਨੂੰ ਵਿਖਾਓ।” ਤਦ ਇਸ ਤਰ੍ਹਾਂ ਹੋਇਆ ਕਿ ਉਹ ਜਾਂਦੇ-ਜਾਂਦੇ ਸ਼ੁੱਧ ਹੋ ਗਏ।