Luke 17:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਇਹਨਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਪਾਪ ਦੇ ਰਾਹ ਉੱਤੇ ਪਾਉਂਦਾ ਹੈ, ਇਹੋ ਜਿਹੇ ਲਈ ਚੰਗਾ ਹੁੰਦਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਂਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਚੱਕੀ ਦਾ ਪੱਟਾ ਬੰਨ੍ਹ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ ਇਸ ਦੀ ਬਜਾਏ ਕਿ ਇਨ੍ਹਾਂ ਵਿੱਚੋਂ ਇੱਕ ਛੋਟੇ ਬੱਚੇ ਨੂੰ ਠੋਕਰ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ਤਾਂ ਉਹ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਉਹ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ
Punjabi ERV
ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲ ਵਿੱਚ ਚਕ੍ਕੀ ਦਾ ਪੁਡ਼ ਬੰਨ੍ਹਕੇ ਉਸਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے چکّی دا پُڑ اوہدے گل پایا جاندا تے اوہ سمُندر وِچ سُٹّیا جاندا تے اوہدے لئی ایس نالوں چَنگا سی پئی اوہ ایہناں نِکّیاں وِچوں اِک نُوں ٹھوکر کھوائے۔
Punjabi Standard Bible (Punjabi Standard Bible) 2023
ਜਿਹੜਾ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦੇ ਲਈ ਵੀ ਠੋਕਰ ਦਾ ਕਾਰਨ ਬਣਦਾ ਹੈ, ਉਸ ਦੇ ਲਈ ਚੰਗਾ ਹੁੰਦਾ ਜੋ ਉਸ ਦੇ ਗਲ਼ ਦੁਆਲੇ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਂਦਾ।