Luke 17:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੂਹ ਦੇ ਕਿਸ਼ਤੀ ਵਿੱਚ ਚੜ੍ਹਨ ਤੱਕ ਲੋਕ ਖਾਂਦੇ ਪੀਂਦੇ ਅਤੇ ਆਪਣੇ ਪੁੱਤਰਾਂ-ਧੀਆਂ ਦੇ ਵਿਆਹ ਕਰਦੇ ਰਹੇ । ਪਰ ਜਦੋਂ ਜਲ-ਪਰਲੋ ਆਇਆ ਤਾਂ ਸਾਰੇ ਦੇ ਸਾਰੇ ਨਾਸ਼ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨੋਹਾ ਦੇ ਕਿਸ਼ਤੀ ਵਿੱਚ ਦਾਖਲ ਹੋਣ ਦੇ ਦਿਨ ਤੱਕ ਲੋਕ ਖਾ ਰਹੇ ਸਨ, ਪੀ ਰਹੇ ਸਨ ਅਤੇ ਵਿਆਹ ਕਰ ਰਹੇ ਸਨ। ਫਿਰ ਹੜ੍ਹ ਆਇਆ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਖਾਂਦੇ ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਉਸ ਦਿਨ ਤੀਕੁਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਪਰਲੋ ਆਈ ਅਤੇ ਸਭਨਾਂ ਦਾ ਨਾਸ ਕੀਤਾ
Punjabi ERV
ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹਢ਼ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
لوک کھاندے پِیندے ویاہ کر دے تے ویاہے جاندے سن۔ اوس دِن تِیکر جد نُوح بیڑی اُتّے چڑھیا۔ تے طوفان ساریاں دا ناس کِیتا۔
Punjabi Standard Bible (Punjabi Standard Bible) 2023
ਨੂਹ ਦੇ ਕਿਸ਼ਤੀ ਵਿੱਚ ਪ੍ਰਵੇਸ਼ ਕਰਨ ਦੇ ਦਿਨ ਤੱਕ ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ; ਤਦ ਜਲ-ਪਰਲੋ ਆਈ ਅਤੇ ਸਭਨਾਂ ਦਾ ਨਾਸ ਕਰ ਦਿੱਤਾ।