Luke 17:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਸ ਦਿਨ ਜਿਹੜਾ ਮਨੁੱਖ ਘਰ ਦੀ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਦੇ ਅੰਦਰ ਹੋਵੇ, ਉਹ ਉਸ ਨੂੰ ਲੈਣ ਅੰਦਰ ਨਾ ਜਾਵੇ । ਇਸੇ ਤਰ੍ਹਾਂ ਜਿਹੜਾ ਕਿਸਾਨ ਖੇਤ ਵਿੱਚ ਹੋਵੇ, ਉਹ ਘਰ ਵਾਪਸ ਨਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਿਨ ਕੋਈ ਵੀ ਜਿਹੜਾ ਛੱਤ ਉੱਤੇ ਹੈ ਅਤੇ ਉਸ ਦੀਆਂ ਚੀਜ਼ਾਂ ਅੰਦਰ ਘਰ ਵਿੱਚ ਹਨ, ਉਹ ਉਹਨਾਂ ਨੂੰ ਲੈਣ ਲਈ ਹੇਠਾਂ ਨਾ ਜਾਵੇ। ਇਸੇ ਤਰ੍ਹਾਂ, ਖੇਤ ਵਿੱਚੋਂ ਵੀ ਕਿਸੇ ਨੂੰ ਕੋਈ ਚੀਜ਼ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ
Punjabi ERV
“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس دِن اوہ جیہڑا کوٹھے اُتّے ہوئے تے اوہدا سامان گھر وِچ ہوئے اوہدے چُکن نُوں ہیٹھاں نا اُترے۔ تے ایسے طرح جیہڑا پَیلی وِچ اے پِچھّاں نا مُڑے۔
Punjabi Standard Bible (Punjabi Standard Bible) 2023
“ਉਸ ਦਿਨ ਜਿਹੜਾ ਛੱਤ 'ਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ, ਉਹ ਉਸ ਨੂੰ ਲੈਣ ਲਈ ਹੇਠਾਂ ਨਾ ਉੱਤਰੇ; ਇਸੇ ਤਰ੍ਹਾਂ ਜਿਹੜਾ ਖੇਤ ਵਿੱਚ ਹੋਵੇ ਉਹ ਪਿੱਛੇ ਨਾ ਮੁੜੇ।