Luke 17:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸੱਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਨੇ ਉੱਤਰ ਦਿੱਤਾ, “ਜੇਕਰ ਤੁਹਾਡੇ ਵਿੱਚ ਰਾਈ ਦੇ ਬੀਜ ਜਿੰਨਾਂ ਵੀ ਵਿਸ਼ਵਾਸ ਹੋਵੇ ਅਤੇ ਇਸ ਸ਼ਹਿਤੂਤ ਦੇ ਰੁੱਖ ਨੂੰ ਕਹੋ ਕਿ ਉੱਖੜ ਜਾ ਅਤੇ ਸਮੁੰਦਰ ਵਿੱਚ ਜਾ ਲੱਗ ਤਾਂ ਇਹ ਤੁਹਾਡਾ ਹੁਕਮ ਮੰਨੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਜੇ ਤੁਹਾਡੇ ਵਿੱਚ ਰਾਈ ਦੇ ਬੀਜ ਜਿਨ੍ਹਾਂ ਥੋੜ੍ਹਾ ਜਾ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਸਕਦੇ ਹੋ, ‘ਜੜ੍ਹੋਂ ਉਖੜ ਕੇ ਸਮੁੰਦਰ ਵਿੱਚ ਲਗ ਜਾ,’ ਅਤੇ ਇਹ ਤੁਹਾਡੀ ਗੱਲ ਮੰਨੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਭੁ ਨੇ ਆਖਿਆ, ਜੇ ਤੁਸਾਂ ਵਿੱਚ ਰਾਈ ਦੇ ਦਾਣੇ ਸਮਾਨ ਨਿਹਚਾ ਹੁੰਦੀ ਤਾਂ ਤੁਸੀਂ ਇਸ ਤੂਤ ਨੂੰ ਕਹਿ ਦਿੰਦੇ ਜੋ ਉੱਖੜ ਜਾਹ ਅਤੇ ਸਮੁੰਦਰ ਵਿੱਚ ਲੱਗ ਜਾਹ ਅਤੇ ਉਹ ਤੁਹਾਡੀ ਮੰਨ ਲੈਂਦਾ
Punjabi ERV
ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾਡ਼ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند آکھیا۔ جے تُہاڈے وِچ رائی دے دانے جِنّاں اِیمان ہوندا۔ تے جے تُسی ایس تُوت دے بُوٹے نُوں آکھدے۔ پئی جڑوں پُٹیا جا تے سمُندر دے وِچ جا لگ۔ تے اوہ تُہاڈے آکھے لگدا۔
Punjabi Standard Bible (Punjabi Standard Bible) 2023
ਪ੍ਰਭੂ ਨੇ ਕਿਹਾ, “ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਜਿੰਨਾ ਵੀ ਵਿਸ਼ਵਾਸ ਹੁੰਦਾ ਅਤੇ ਤੁਸੀਂ ਇਸ ਸ਼ਹਿਤੂਤ ਦੇ ਦਰਖ਼ਤ ਨੂੰ ਕਹਿੰਦੇ, ‘ਉੱਖੜ ਜਾ ਅਤੇ ਸਮੁੰਦਰ ਵਿੱਚ ਜਾ ਲੱਗ’ ਤਾਂ ਇਹ ਤੁਹਾਡੀ ਮੰਨ ਲੈਂਦਾ।