Luke 18:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪ੍ਰਭੂ ਯਿਸੂ ਨੇ ਚੇਲਿਆਂ ਨੂੰ ਇਹ ਸਿਖਾਇਆ ਕਿ ਹਮੇਸ਼ਾ ਪ੍ਰਾਰਥਨਾ ਕਰਦੇ ਰਹੋ ਅਤੇ ਨਿਰਾਸ਼ ਨਾ ਹੋਵੋ । ਇਸ ਲਈ ਉਹਨਾਂ ਨੇ ਇੱਕ ਦ੍ਰਿਸ਼ਟਾਂਤ ਸੁਣਾਇਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਇੱਕ ਦ੍ਰਿਸ਼ਟਾਂਤ ਸੁਣੋਦਿਆਂ ਉਹਨਾਂ ਨੂੰ ਇਹ ਦਰਸਾਇਆ ਕਿ ਉਹਨਾਂ ਨੂੰ ਹਮੇਸ਼ਾ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਹਾਰ ਨਹੀਂ ਮੰਨਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਇਸ ਮਤਲਬ ਦਾ ਇੱਕ ਦ੍ਰਿਸ਼ਟਾਂਤ ਦਿੱਤਾ ਜੋ ਸਦਾ ਪ੍ਰਾਰਥਨਾ ਵਿੱਚ ਲੱਗਿਆ ਰਹਿਣਾ ਅਤੇ ਸੁਸਤੀ ਨਹੀਂ ਕਰਨੀ ਚਾਹੀਦੀ
Punjabi ERV
ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس اوہناں نُوں ایس مطلب لئی اِک تمثِیل سُنائی۔ پئی سدا دُعا وِچ لگّے رہن۔ ڈِھلّے نا ہون۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਇਸ ਸੰਬੰਧ ਵਿੱਚ ਕਿ ਉਨ੍ਹਾਂ ਨੂੰ ਹਮੇਸ਼ਾ ਪ੍ਰਾਰਥਨਾ ਕਰਨਾ ਅਤੇ ਨਿਰਾਸ਼ ਨਾ ਹੋਣਾ ਕਿੰਨਾ ਜ਼ਰੂਰੀ ਹੈ, ਇਹ ਦ੍ਰਿਸ਼ਟਾਂਤ ਦਿੱਤਾ,