Luke 18:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ਰੀਸੀ ਖੜ੍ਹਾ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕਰਨ ਲੱਗਾ, ‘ਹੇ ਪਰਮੇਸ਼ਰ, ਮੈਂ ਤੁਹਾਡਾ ਧੰਨਵਾਦੀ ਹਾਂ ਕਿ ਮੈਂ ਦੂਜੇ ਲੋਕਾਂ ਦੀ ਤਰ੍ਹਾਂ ਲੋਭੀ, ਬੇਈਮਾਨ ਜਾਂ ਵਿਭਚਾਰੀ ਨਹੀਂ ਹਾਂ । ਮੈਂ ਇਸ ਟੈਕਸ ਲੈਣ ਵਾਲੇ ਵਰਗਾ ਵੀ ਨਹੀਂ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰੇ, ਬਦਕਾਰੀ, ਵਿਭਚਾਰੀ ਜਾਂ ਇੱਥੋ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੀਸੀ ਨੇ ਖਲੋ ਕੇ ਆਪਣੇ ਜੀ ਵਿੱਚ ਇਉਂ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ਮੈਂ ਤੇਰਾ ਸ਼ੁਕਰ ਕਰਦਾ ਹਾਂ ਭਈ ਮੈਂ ਹੋਰਨਾਂ ਵਾਂਙੁ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਜ਼ਨਾਹਕਾਰ ਹਨ ਅਤੇ ਨਾ ਇਸ ਮਸੂਲੀਏ ਵਰਗਾ ਹਾਂ!
Punjabi ERV
ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖਢ਼ਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਨੇ ਆਖਿਆ, ‘ਹੇ ਪ੍ਰਭੂ! ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈਡ਼ਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فریسی کھلو کے اپنے جی وِچ ایویں دُعا منگن لگّا۔ اَے خُدا مَیں تیرا شُکر کرنا آں پئی مَیں ہورناں لوکاں وانگُوں لُٹیرا ظالم زانی یا ایس محصُولئے جِہیا نئیں آں۔
Punjabi Standard Bible (Punjabi Standard Bible) 2023
ਫ਼ਰੀਸੀ ਖੜ੍ਹਾ ਹੋ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕਰਨ ਲੱਗਾ, ‘ਪਰਮੇਸ਼ਰ, ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਜੇ ਮਨੁੱਖਾਂ ਵਰਗਾ ਲੁਟੇਰਾ, ਅਧਰਮੀ ਅਤੇ ਵਿਭਚਾਰੀ ਨਹੀਂ ਹਾਂ ਅਤੇ ਨਾ ਹੀ ਇਸ ਮਹਿਸੂਲੀਏ ਵਰਗਾ ਹਾਂ।