Luke 18:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਉਸ ਫ਼ਰੀਸੀ ਦੀ ਬਜਾਏ ਇਹ ਟੈਕਸ ਲੈਣ ਵਾਲਾ ਹੀ ਪਰਮੇਸ਼ਰ ਦੀਆਂ ਨਜ਼ਰਾਂ ਵਿੱਚ ਨੇਕ ਸਿੱਧ ਹੋ ਕੇ ਘਰ ਗਿਆ । ਇਸ ਤਰ੍ਹਾਂ ਉਹ ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਹ ਨੀਵਾਂ ਕੀਤਾ ਜਾਵੇਗਾ ਪਰ ਉਹ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਉੱਚਾ ਕੀਤਾ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਚੁੰਗੀ ਲੈਣ ਵਾਲਾ, ਦੂਸਰੇ ਦੀ ਬਜਾਏ, ਪਰਮੇਸ਼ਵਰ ਦੇ ਅੱਗੇ ਧਰਮੀ ਠਹਿਰਿਆ। ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਨਹੀਂ ਪਰ ਇਹ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।।
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਥੱਲੇ ਲਿਆਂਦਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁਕਿਆ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں آکھنا آں۔ پئی ایہہ بندے دُوجے نالوں ودِھیک نیک ہو کے اپنے گھر گیا۔ کیوں جو جیہڑا کوئی اپنے آپ نُوں اُچیاں کر دا اے۔ نِیواں کِیتا جائے گا۔ پر جیہڑا اپنے آپ نُوں نِیواں کر دا اے اوہ اُچّا کِیتا جائے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਉਸ ਫ਼ਰੀਸੀ ਨਾਲੋਂ ਇਹ ਮਨੁੱਖ ਧਰਮੀ ਠਹਿਰ ਕੇ ਆਪਣੇ ਘਰ ਗਿਆ, ਕਿਉਂਕਿ ਹਰੇਕ ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ ਉਹ ਨੀਵਾਂ ਕੀਤਾ ਜਾਵੇਗਾ, ਪਰ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਉਹ ਉੱਚਾ ਕੀਤਾ ਜਾਵੇਗਾ।”