Luke 18:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬੱਚਿਆਂ ਵਰਗੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਬੱਚਿਆਂ ਨੂੰ ਆਪਣੇ ਕੋਲ ਸੱਦਿਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ । ਇਹਨਾਂ ਨੂੰ ਨਾ ਰੋਕੋ, ਕਿਉਂਕਿ ਪਰਮੇਸ਼ਰ ਦਾ ਰਾਜ ਇਹਨਾਂ ਵਰਗਿਆਂ ਦਾ ਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਬੱਚਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਵਰਗਿਆਂ ਦਾ ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, ਛੋਟਿਆਂ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
Punjabi ERV
ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬਚਿਆਂ ਵਰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع بالاں نُوں اپنے کول سَدّ کے آکھیا۔ پئی بالاں نُوں میرے کول آؤن دیو تے اوہناں نُوں روکو نا۔ کیوں جو خُدا دی بادشاہی ایہو جِہیاں دی اے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕੋਲ ਬੁਲਾ ਕੇ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂਕਿ ਪਰਮੇਸ਼ਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।