Luke 18:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸ ਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿੱਛੇ-ਪਿੱਛੇ ਚੱਲ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਇਹ ਸੁਣ ਕੇ ਉਸ ਨੂੰ ਕਿਹਾ, “ਤੇਰੇ ਵਿੱਚ ਅਜੇ ਵੀ ਇੱਕ ਗੱਲ ਦਾ ਘਾਟਾ ਹੈ । ਜਾ, ਆਪਣਾ ਸਾਰਾ ਕੁਝ ਵੇਚ ਕੇ ਗ਼ਰੀਬਾਂ ਵਿੱਚ ਵੰਡ ਦੇ । ਫਿਰ ਆ ਕੇ ਮੇਰਾ ਚੇਲਾ ਬਣ ਜਾ ਅਤੇ ਤੈਨੂੰ ਸਵਰਗ ਵਿੱਚ ਧਨ ਮਿਲੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਹਨਾਂ ਨੇ ਉਸ ਨੂੰ ਕਿਹਾ, “ਅਜੇ ਵੀ ਇੱਕ ਚੀਜ਼ ਦੀ ਘਾਟ ਹੈ। ਤੁਹਾਡੇ ਕੋਲ ਜੋ ਵੀ ਹੈ ਸਭ ਵੇਚ ਦਿਓ ਅਤੇ ਗ਼ਰੀਬਾਂ ਨੂੰ ਦੇ ਦਿਓ, ਅਤੇ ਤੁਹਾਡੇ ਕੋਲ ਸਵਰਗ ਵਿੱਚ ਧਨ ਹੋਵੇਗਾ। ਫੇਰ ਆਓ, ਮੇਰੇ ਮਗਰ ਚੱਲੋ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਸੁਣ ਕੇ ਉਹ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ ਦੇਹ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ ਮੇਰੇ ਪਿੱਛੇ ਹੋ ਤੁਰ
Punjabi ERV
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿਛੇ-ਪਿਛੇ ਚੱਲ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع سُن کے اوہنوں آکھیا۔ تے وی اجے تیرے وِچ اِک گلّ دی کسر اے۔ اپنا سبھ کُجھ ویچ تے غرِیباں نُوں دے دے تے تینُوں اسمان وِچ خزانہ مِلے گا۔ تے آ کے میرے مگر ٹُر پَو۔
Punjabi Standard Bible (Punjabi Standard Bible) 2023
ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ, “ਤੇਰੇ ਵਿੱਚ ਅਜੇ ਵੀ ਇੱਕ ਕਮੀ ਹੈ; ਜੋ ਕੁਝ ਤੇਰੇ ਕੋਲ ਹੈ ਵੇਚ ਅਤੇ ਗਰੀਬਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਮੇਰੇ ਪਿੱਛੇ ਹੋ ਤੁਰ।”