Luke 18:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪ੍ਰਭੂ ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇੱਕ ਪਾਸੇ ਲੈ ਜਾ ਕੇ ਉਹਨਾਂ ਨੂੰ ਕਿਹਾ, “ਅਸੀਂ ਯਰੂਸ਼ਲਮ ਸ਼ਹਿਰ ਨੂੰ ਜਾ ਰਹੇ ਹਾਂ । ਉੱਥੇ ਜਿਹੜੀਆਂ ਗੱਲਾਂ ਮਨੁੱਖ ਦੇ ਪੁੱਤਰ ਬਾਰੇ ਨਬੀਆਂ ਨੇ ਲਿਖੀਆਂ ਹਨ, ਪੂਰੀਆਂ ਹੋਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਬਾਰ੍ਹਾਂ ਨੂੰ ਇੱਕ ਪਾਸੇ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਜੋ ਕੁਝ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਉਹ ਪੂਰਾ ਹੋਣ ਵਾਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਕੁਝ ਜੋ ਨਬੀਆਂ ਦੇ ਰਾਹੀਂ ਲਿੱਖਿਆ ਹੋਇਆ ਹੈ ਮਨੁੱਖ ਦੇ ਪੁੱਤ੍ਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ
Punjabi ERV
ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس باراں نُوں نال لے کے اوہناں نُوں آکھیا ویکھو اسی یرُوشلِیم نُوں جانے آں تاں جو کُجھ نبیاں دی راہِیں لِکھیا ہویا اے اِبنِ آدم دے حق وِچ سبھو پُورا ہوئے گا۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਬਾਰ੍ਹਾਂ ਨੂੰ ਵੱਖਰੇ ਲਿਜਾ ਕੇ ਉਨ੍ਹਾਂ ਨੂੰ ਕਿਹਾ, “ਵੇਖੋ, ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ ਅਤੇ ਜੋ ਕੁਝ ਮਨੁੱਖ ਦੇ ਪੁੱਤਰ ਬਾਰੇ ਨਬੀਆਂ ਦੁਆਰਾ ਲਿਖਿਆ ਹੈ ਉਹ ਸਭ ਪੂਰਾ ਹੋਵੇਗਾ।