Luke 18:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਲੋਕ ਅੱਗੇ ਅੱਗੇ ਜਾ ਰਹੇ ਸਨ, ਉਹਨਾਂ ਨੇ ਉਸ ਅੰਨ੍ਹੇ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ । ਪਰ ਉਹ ਅੰਨ੍ਹਾ ਹੋਰ ਜ਼ੋਰ ਦੇ ਕੇ ਬੋਲਿਆ, “ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਇਆ ਕਰੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸਨੇ ਹੋਰ ਰੌਲਾ ਪਾਇਆ, “ਦਾਵੀਦ ਦੇ ਪੁੱਤਰ ਮੇਰੇ ਤੇ ਕਿਰਪਾ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਅੱਗੇ ਜਾਂਦੇ ਸਨ ਉਨ੍ਹਾਂ ਉਸ ਨੂੰ ਝਿੜਕਿਆ ਭਈ ਚੁੱਪ ਕਰ ਪਰ ਉਹ ਸਗੋਂ ਹੋਰ ਵੀ ਉੱਚੀ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!
Punjabi ERV
ਜਿਹਡ਼ੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگّے جان والیاں اوہنوں دھمکایا پئی چُپ کر۔ پر اوس ہور وی زور نال سدّیا۔ پئی اَے داؤد دے پُتر میرے اُتّے رَحم کر۔
Punjabi Standard Bible (Punjabi Standard Bible) 2023
ਜਿਹੜੇ ਉਸ ਦੇ ਅੱਗੇ-ਅੱਗੇ ਜਾ ਰਹੇ ਸਨ ਉਹ ਉਸ ਨੂੰ ਝਿੜਕਣ ਲੱਗੇ ਕਿ ਉਹ ਚੁੱਪ ਰਹੇ, ਪਰ ਉਹ ਹੋਰ ਵੀ ਜ਼ਿਆਦਾ ਪੁਕਾਰ ਕੇ ਕਹਿਣ ਲੱਗਾ, “ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਇਆ ਕਰ!”