Luke 18:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੱਜ ਨੇ ਕੁਝ ਸਮੇਂ ਤੱਕ ਤਾਂ ਉਸ ਵਿਧਵਾ ਵੱਲ ਧਿਆਨ ਨਾ ਦਿੱਤਾ ਪਰ ਕੁਝ ਦਿਨਾਂ ਦੇ ਬਾਅਦ ਉਹ ਸੋਚਣ ਲੱਗਾ, ‘ਬੇਸ਼ੱਕ, ਮੈਂ ਨਾ ਤਾਂ ਪਰਮੇਸ਼ਰ ਤੋਂ ਡਰਦਾ ਹਾਂ ਅਤੇ ਨਾ ਹੀ ਲੋਕਾਂ ਦੀ ਪਰਵਾਹ ਕਰਦਾ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਕਿੰਨਾਕੁ ਚਿਰ ਤਾਂ ਉਹ ਨੇ ਨਾ ਚਾਹਿਆ ਪਰ ਪਿੱਛੋਂ ਆਪਣੇ ਮਨ ਵਿੱਚ ਕਿਹਾ ਕਿ ਭਾਵੇਂ ਮੈਂ ਨਾ ਪਰਮੇਸ਼ੁਰ ਦਾ ਭੈ ਕਰਦਾ, ਨਾ ਮਨੁੱਖ ਦੀ ਪਰਵਾਹ ਰੱਖਦਾ ਹਾਂ
Punjabi ERV
ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کُجھ چِر تِیک اوس نا مَنّیا۔ مگروں اپنے دِل وِچ آکھیا۔ بھانویں مَیں نا خُدا توں ڈرنا تے نا بندے دی پرواہ کرنا آں۔
Punjabi Standard Bible (Punjabi Standard Bible) 2023
ਕੁਝ ਸਮੇਂ ਤੱਕ ਤਾਂ ਉਸ ਨੇ ਨਾ ਚਾਹਿਆ, ਪਰ ਬਾਅਦ ਵਿੱਚ ਉਸ ਨੇ ਮਨ ਵਿੱਚ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਰ ਤੋਂ ਨਹੀਂ ਡਰਦਾ ਅਤੇ ਨਾ ਹੀ ਕਿਸੇ ਮਨੁੱਖ ਦੀ ਪਰਵਾਹ ਕਰਦਾ ਹਾਂ;