Luke 18:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਅੰਨ੍ਹਾ ਉਸੇ ਸਮੇਂ ਦੇਖਣ ਲੱਗ ਪਿਆ ਅਤੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਪ੍ਰਭੂ ਯਿਸੂ ਦੇ ਪਿੱਛੇ ਚੱਲ ਪਿਆ । ਸਾਰੇ ਲੋਕ ਇਹ ਦੇਖ ਕੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰੰਤ ਹੀ ਉਹ ਵੇਖਣ ਲੱਗਾ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਦਾ ਹੋਇਆ ਯਿਸ਼ੂ ਦੇ ਮਗਰ ਹੋ ਤੁਰਿਆ। ਜਦੋਂ ਸਾਰੇ ਲੋਕਾਂ ਨੇ ਇਹ ਵੇਖਿਆ, ਉਹਨਾਂ ਨੇ ਵੀ ਪਰਮੇਸ਼ਵਰ ਦੀ ਵਡਿਆਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਰ ਸਭਨਾਂ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।।
Punjabi ERV
ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوسے ویلے سُجاکھا ہوگیا۔ تے خُدا دی وڈیائی کر دا ہویا اوہدے مگر ٹُر پیا تے ساریاں لوکاں ویکھ کے خُدا دی وڈیائی کِیتی۔
Punjabi Standard Bible (Punjabi Standard Bible) 2023
ਉਹ ਤੁਰੰਤ ਸੁਜਾਖਾ ਹੋ ਗਿਆ ਅਤੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਪਿੱਛੇ ਚੱਲ ਪਿਆ ਅਤੇ ਸਭਨਾਂ ਲੋਕਾਂ ਨੇ ਇਹ ਵੇਖ ਕੇ ਪਰਮੇਸ਼ਰ ਦੀ ਉਸਤਤ ਕੀਤੀ।