Luke 18:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕਿਉਂਕਿ ਇਹ ਔਰਤ ਮੈਨੂੰ ਤੰਗ ਕਰਦੀ ਰਹਿੰਦੀ ਹੈ, ਮੈਂ ਇਸ ਦਾ ਨਿਆਂ ਕਰਾਂਗਾ ਤਾਂ ਜੋ ਇਹ ਆ ਕੇ ਮੈਨੂੰ ਹੋਰ ਜ਼ਿਆਦਾ ਤੰਗ ਨਾ ਕਰੇ!’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਭੀ ਇਸ ਲਈ ਜੋ ਇਹ ਵਿਧਵਾ ਮੈਨੂੰ ਜਿੱਚ ਕਰਦੀ ਹੈ ਮੈਂ ਉਹ ਦਾ ਬਦਲਾ ਲੈ ਦਿਆਂਗਾ ਅਜਿਹਾ ਨਾ ਹੋਵੇ ਜੋ ਉਹ ਘੜੀ ਮੁੜੀ ਆਣ ਕੇ ਮੇਰਾ ਸਿਰ ਖਾਵੇ
Punjabi ERV
ਪਰ ਇਹ ਔਰਤ ਮੈਨੂੰ ਕਿੰਨਾ ਦੁਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸਨੂੰ ਦੇ ਦੇਵਾਂ ਤਾਂ ਇਹ ਮੈਨੂੰ ਇਕਲਿਆਂ ਛ੍ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮਸਿਆ ਹਲ੍ਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے وی ایس کر کے پئی ایہہ بیوہ مَینُوں اَوکھیاں کر دی اے۔ مَیں اوہدا نیاں کراں گا۔ اجیہا نا ہوئے پئی اوہ گھڑی مُڑی آؤن نال میرا سِر کھا جاوے۔
Punjabi Standard Bible (Punjabi Standard Bible) 2023
ਫਿਰ ਵੀ, ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਹੈ, ਮੈਂ ਇਸ ਨੂੰ ਨਿਆਂ ਦਿਆਂਗਾ। ਕਿਤੇ ਅਜਿਹਾ ਨਾ ਹੋਵੇ ਕਿ ਇਹ ਬਾਰ-ਬਾਰ ਆ ਕੇ ਮੈਨੂੰ ਅਕਾ ਦੇਵੇ’।”