Luke 18:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕੀ ਪਰਮੇਸ਼ਰ ਆਪਣੇ ਚੁਣੇ ਹੋਏ ਲੋਕਾਂ ਦਾ ਨਿਆਂ ਕਰਨ ਅਤੇ ਮਦਦ ਕਰਨ ਵਿੱਚ ਢਿੱਲ ਕਰੇਗਾ ਜਿਹੜੇ ਦਿਨ ਰਾਤ ਉਸ ਦੀ ਦੁਹਾਈ ਦਿੰਦੇ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੀ ਪਰਮੇਸ਼ਵਰ ਆਪਣੇ ਚੁਣੇ ਹੋਏ ਲੋਕਾਂ ਲਈ ਨਿਆਂ ਨਹੀਂ ਕਰਣਗੇ, ਜੋ ਉਹਨਾਂ ਨੂੰ ਦਿਨ-ਰਾਤ ਪੁਕਾਰਦੇ ਹਨ? ਕੀ ਉਹ ਉਹਨਾਂ ਨੂੰ ਤਿਆਗਦੇ ਰਹਿਣਗੇ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਲੈ ਨਾ ਦੇਵੇਗਾ ਜਿਹੜੇ ਰਾਤ ਦਿਨ ਉਹ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਚੋਖਾ ਚਿਰ ਉਨ੍ਹਾਂ ਦੀ ਜਰਦਾ ਹੈॽ।।
Punjabi ERV
ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਚੀਕਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا اپنے چُنیاں ہویاں لوکاں دا جیہڑے دِنیں راتِیں اوہنوں فریاد کر دے نیں نیاں نا کرے گا؟ کِیہ اوہ اوہناں دا چوکھا چِر لاؤندا اے؟
Punjabi Standard Bible (Punjabi Standard Bible) 2023
ਫਿਰ ਕੀ ਪਰਮੇਸ਼ਰ ਆਪਣੇ ਚੁਣੇ ਹੋਇਆਂ ਦਾ ਜਿਹੜੇ ਰਾਤ-ਦਿਨ ਉਸ ਨੂੰ ਪੁਕਾਰਦੇ ਹਨ, ਨਿਆਂ ਨਾ ਕਰੇਗਾ? ਕੀ ਉਹ ਉਨ੍ਹਾਂ ਲਈ ਦੇਰ ਕਰੇਗਾ?