Luke 18:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਕਹਿੰਦਾ ਹਾਂ ਕਿ ਉਹ ਛੇਤੀ ਹੀ ਉਹਨਾਂ ਦਾ ਨਿਆਂ ਕਰੇਗਾ । ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਉੱਤੇ ਇਹੋ ਜਿਹਾ ਵਿਸ਼ਵਾਸ ਪਾਵੇਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਦੱਸਦਾ ਹਾਂ, ਉਹ ਵੇਖਣਗੇ ਕਿ ਉਹਨਾਂ ਨੂੰ ਜਲਦੀ ਨਿਆਂ ਮਿਲੇ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਸ ਵੇਲੇ ਤੱਕ ਧਰਤੀ ਉੱਤੇ ਵਿਸ਼ਵਾਸ ਬਣਿਆ ਰਹੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਸ਼ਤਾਬੀ ਉਨ੍ਹਾਂ ਦਾ ਬਦਲਾ ਲੈ ਦੇਵੇਗਾ। ਪਰ ਜਦ ਮਨੁੱਖ ਦਾ ਪੁੱਤ੍ਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਨਿਹਚਾ ਪਾਵੇਗਾॽ
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں آکھنا آں پئی اوہ چھیتی اوہناں دا نیاں کرے گا۔ پر جدوں اِبنِ آدم آوے گا دسو اوہ زمین اُتّے۔ اِیمان ویکھے گا؟
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਉਹ ਛੇਤੀ ਉਨ੍ਹਾਂ ਦਾ ਨਿਆਂ ਕਰੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?”