Luke 18:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਲੋਕ ਆਪਣੇ ਆਪ ਉੱਤੇ ਬਹੁਤ ਮਾਣ ਕਰਦੇ ਸਨ ਕਿ ਉਹ ਨੇਕ ਹਨ ਅਤੇ ਦੂਜੇ ਲੋਕਾਂ ਨੂੰ ਘਟੀਆ ਸਮਝਦੇ ਸਨ, ਉਹਨਾਂ ਦੇ ਲਈ ਯਿਸੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਲਈ ਜਿਹੜੇ ਆਪਣੇ ਆਪ ਨੂੰ ਧਰਮੀ ਮੰਨਦੇ ਸਨ ਪਰ ਦੂਜਿਆਂ ਨੂੰ ਹੀਣ ਭਾਵਨਾ ਨਾਲ ਵੇਖਦੇ ਸਨ ਅਤੇ ਇਹ ਦ੍ਰਿਸ਼ਟਾਂਤ ਸੁਣਾਇਆ:
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਕਈਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਭਈ ਅਸੀਂ ਧਰਮੀ ਹਾਂ ਅਤੇ ਹੋਰਨਾਂ ਨੂੰ ਤੁੱਛ ਜਾਣਦੇ ਸਨ ਇਹ ਦ੍ਰਿਸ਼ਟਾਂਤ ਵੀ ਦਿੱਤਾ
Punjabi ERV
ਉਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس کئیاں نُوں۔ جیہڑے اپنے اُتّے بھروسا رکھدے سن۔ پئی اسی نیک آں تے جیہڑے ہورناں نُوں ماڑیاں جاندے سن۔ ایہہ تمثِیل سُنائی۔
Punjabi Standard Bible (Punjabi Standard Bible) 2023
ਉਸ ਨੇ ਕਈਆਂ ਨੂੰ ਜਿਹੜੇ ਆਪਣੇ ਆਪ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਜਿਆਂ ਨੂੰ ਤੁੱਛ ਸਮਝਦੇ ਸਨ, ਇਹ ਦ੍ਰਿਸ਼ਟਾਂਤ ਦਿੱਤਾ;