Luke 19:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇੜੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਦੀ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਲੋਕ ਇਹ ਗੱਲਾਂ ਸੁਣ ਰਹੇ ਸਨ ਤਾਂ ਪ੍ਰਭੂ ਯਿਸੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ । ਉਹ ਉਸ ਸਮੇਂ ਯਰੂਸ਼ਲਮ ਦੇ ਨੇੜੇ ਸਨ ਅਤੇ ਲੋਕ ਸਮਝੇ ਕਿ ਪਰਮੇਸ਼ਰ ਦਾ ਰਾਜ ਪ੍ਰਗਟ ਹੋਣ ਹੀ ਵਾਲਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਇਹ ਸੁਣ ਰਹੇ ਸਨ ਤਾਂ ਯਿਸ਼ੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ ਕਿਉਂਕਿ ਉਹ ਯੇਰੂਸ਼ਲੇਮ ਦੇ ਨੇੜੇ ਸੀ ਅਤੇ ਲੋਕਾਂ ਨੇ ਸੋਚਿਆ ਕਿ ਪਰਮੇਸ਼ਵਰ ਦਾ ਰਾਜ ਜਲਦੀ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਇਹ ਗੱਲਾਂ ਸੁਣਦੇ ਸਨ ਉਸ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਓਹ ਸਮਝੇ ਭਈ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ
Punjabi ERV
ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇਡ਼ੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਡੀ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ ایہہ گلّاں پئے سُندے سن اوس اِک ہور تمثِیل ایس لئی سُنائی پئی اوہ یرُوشلِیم دے نیڑے سی۔ تے اوہ لوک خیال کر دے سن پئی خُدا دی بادشاہی ہُنے ظاہر ہون لگّی اے۔
Punjabi Standard Bible (Punjabi Standard Bible) 2023
ਜਦੋਂ ਲੋਕ ਇਹ ਗੱਲਾਂ ਸੁਣ ਰਹੇ ਸਨ ਤਾਂ ਯਿਸੂ ਨੇ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, ਕਿਉਂਕਿ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸੋਚਦੇ ਸਨ ਕਿ ਪਰਮੇਸ਼ਰ ਦਾ ਰਾਜ ਤੁਰੰਤ ਪਰਗਟ ਹੋਣ ਵਾਲਾ ਹੈ।