Luke 19:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਣ ਤੋਂ ਪਹਿਲਾਂ ਉਸ ਨੇ ਆਪਣੇ ਦਸ ਸੇਵਕਾਂ ਨੂੰ ਸੱਦਿਆ ਅਤੇ ਉਹਨਾਂ ਨੂੰ ਇੱਕ ਇੱਕ ਅਸ਼ਰਫ਼ੀ ਦੇ ਕੇ ਕਿਹਾ, ‘ਮੇਰੇ ਵਾਪਸ ਆਉਣ ਤੱਕ ਇਹਨਾਂ ਦੇ ਨਾਲ ਵਪਾਰ ਕਰੋ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਸਨੇ ਆਪਣੇ ਦਸ ਸੇਵਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦਸ ਸੋਨੇ ਦੇ ਸਿੱਕੇ ਦਿੱਤੇ ਅਤੇ ਕਿਹਾ, ‘ਮੇਰੇ ਵਾਪਿਸ ਆਉਣ ਤੱਕ ਇਸ ਪੈਸੇ ਨਾਲ ਵਪਾਰ ਕਰਨਾ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਪਣੇ ਦਸਾਂ ਨੌਕਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੀਕੁਰ ਮੈਂ ਨਾ ਆਵਾਂ ਤੁਸੀਂ ਬਣਜ ਬੁਪਾਰ ਕਰੋ
Punjabi ERV
ਇਸਲਈ ਉਸਨੇ ਆਪਣੇ ਦਸ ਨੋਕਰਾਂ ਨੂੰ ਇਕਠਿਆਂ ਕੀਤਾ। ਉਸਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁਡ਼ਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اپنے دَس نَوکراں نُوں سَدّ کے اوہناں نُوں دَس اشرفیاں دِتّیاں تے اوہناں نُوں آکھیا میرے آؤندیاں تِیکر بیوپار کرو۔
Punjabi Standard Bible (Punjabi Standard Bible) 2023
ਉਸ ਨੇ ਆਪਣੇ ਦਸ ਦਾਸਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਮੀਨਾ ਦਿੱਤੇ ਅਤੇ ਉਨ੍ਹਾਂ ਨੂੰ ਕਿਹਾ, ‘ਮੇਰੇ ਵਾਪਸ ਆਉਣ ਤੱਕ ਵਪਾਰ ਕਰੋ’।