Luke 19:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਸ ਦੇ ਦੇਸ਼ ਵਾਸੀ ਉਸ ਨੂੰ ਘਿਰਣਾ ਕਰਦੇ ਸਨ । ਇਸ ਲਈ ਉਹਨਾਂ ਨੇ ਉਸ ਦੇ ਵਿਰੁੱਧ ਸਮਰਾਟ ਕੋਲ ਦੂਤ ਭੇਜੇ ਅਤੇ ਕਿਹਾ, ‘ਅਸੀਂ ਨਹੀਂ ਚਾਹੁੰਦੇ ਕਿ ਇਹ ਆਦਮੀ ਸਾਡੇ ਉੱਤੇ ਰਾਜ ਕਰੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਉਸਦੀ ਪਰ ਜਾ ਉਸ ਨਾਲ ਨਫ਼ਰਤ ਕਰਦੀ ਸੀ ਅਤੇ ਉਸਦੇ ਮਗਰੋਂ ਇੱਕ ਸੇਵਕਾਂ ਦੀ ਟੁਕੜੀ ਨੂੰ ਇਸ ਸੰਦੇਸ਼ ਨਾਲ ਭੇਜਿਆ, ‘ਅਸੀਂ ਨਹੀਂ ਚਾਹੁੰਦੇ ਕਿ ਇਹ ਆਦਮੀ ਸਾਡਾ ਰਾਜਾ ਬਣੇ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਹ ਦੇ ਪਿੱਛੇ ਕਾਸਦਾਂ ਦੀ ਜਬਾਨੀ ਕਹਾ ਭੇਜਿਆ ਭਈ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ
Punjabi ERV
ਪਰ ਉਸਦੇ ਰਾਜ ਵਿੱਚ ਲੋਕਾਂ ਨੇ ਉਸਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ੍ਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہدے شہری اوہدے نال وَیر رکھدے سن تے اوہدے مگروں قاصداں دی ہتّھِیں اکھوا گھلّیا پئی اسی نئیں چاہندے پئی ایہہ ساڈے اُتّے بادشاہی کرے۔
Punjabi Standard Bible (Punjabi Standard Bible) 2023
ਪਰ ਉਸ ਦੇ ਨਗਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਨ੍ਹਾਂ ਇੱਕ ਦੂਤ ਨੂੰ ਉਸ ਦੇ ਪਿੱਛੇ ਇਹ ਸੁਨੇਹਾ ਭੇਜਿਆ, ‘ਅਸੀਂ ਨਹੀਂ ਚਾਹੁੰਦੇ ਕਿ ਇਹ ਸਾਡੇ ਉੱਤੇ ਰਾਜ ਕਰੇ’।