Luke 19:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰ ਉਹ ਰਾਜਾ ਬਣ ਕੇ ਵਾਪਸ ਆਇਆ । ਸਾਰਿਆਂ ਤੋਂ ਪਹਿਲਾਂ ਉਸ ਨੇ ਆਪਣੇ ਉਹਨਾਂ ਦਸਾਂ ਸੇਵਕਾਂ ਨੂੰ ਸੱਦਿਆ ਜਿਹਨਾਂ ਨੂੰ ਉਸ ਨੇ ਅਸ਼ਰਫ਼ੀਆਂ ਦਿੱਤੀਆਂ ਸਨ । ਉਹ ਜਾਨਣਾ ਚਾਹੁੰਦਾ ਸੀ ਕਿ ਕਿਸ ਸੇਵਕ ਨੇ ਵਪਾਰ ਵਿੱਚ ਕਿੰਨਾ ਕਮਾਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਲਾਂਕਿ, ਉਸਨੂੰ ਰਾਜਾ ਬਣਾਇਆ ਗਿਆ ਅਤੇ ਘਰ ਪਰਤਿਆ। ਤਦ ਉਸਨੇ ਉਹਨਾਂ ਨੌਕਰਾਂ ਨੂੰ ਭੇਜਿਆ ਜਿਨ੍ਹਾਂ ਨੂੰ ਉਸਨੇ ਪੈਸੇ ਦਿੱਤੇ ਸਨ ਇਹ ਪਤਾ ਕਰਨ ਲਈ ਕਿ ਉਹਨਾਂ ਨੇ ਇਸ ਨਾਲ ਕੀ ਕਮਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਂ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਓਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਸੱਦਣ ਦਾ ਹੁਕਮ ਕੀਤਾ ਤਾਂ ਜੋ ਮਲੂਮ ਕਰੇ ਭਈ ਉਨ੍ਹਾਂ ਬੁਪਾਰ ਕਰ ਕੇ ਕੀ ਖੱਟਿਆ
Punjabi ERV
“ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁਡ਼ ਆਇਆ, ਉਸਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا جد اوہ بادشاہی لے کے واپس آگیا تے اوہناں نَوکراں نُوں جِنہاں نُوں رُپئے دِتّے سن سَداوا گھلّیا پئی پتا کرے پئی لین دین کر کے اوہناں کِیہ کمایا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਰਾਜ-ਪਦਵੀ ਪ੍ਰਾਪਤ ਕਰਕੇ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਦਾਸਾਂ ਨੂੰ ਆਪਣੇ ਕੋਲ ਬੁਲਾਉਣ ਲਈ ਕਿਹਾ ਜਿਨ੍ਹਾਂ ਨੂੰ ਉਸ ਨੇ ਪੈਸਾ ਦਿੱਤਾ ਸੀ ਤਾਂਕਿ ਉਹ ਜਾਣ ਸਕੇ ਜੋ ਉਨ੍ਹਾਂ ਨੇ ਵਪਾਰ ਕਰਕੇ ਕੀ ਕਮਾਇਆ।