Luke 19:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਕਠੋਰ ਮਨੁੱਖ ਹੋ । ਮੈਂ ਜਾਣਦਾ ਸੀ ਕਿ ਜੋ ਤੁਸੀਂ ਨਹੀਂ ਵੀ ਰੱਖਿਆ, ਉਸ ਨੂੰ ਚੁੱਕ ਲੈਂਦੇ ਹੋ ਅਤੇ ਜੋ ਤੁਸੀਂ ਨਹੀਂ ਵੀ ਬੀਜਿਆ ਉਸ ਨੂੰ ਵੱਢਦੇ ਹੋ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਤੋਂ ਡਰਦਾ ਸੀ, ਕਿਉਂਕਿ ਤੁਸੀਂ ਸਖ਼ਤ ਆਦਮੀ ਹੋ। ਤੁਸੀਂ ਉਹ ਕੱਢ ਲੈਂਦੇ ਹੋ ਜੋ ਤੁਸੀਂ ਨਹੀਂ ਲਾਇਆ ਅਤੇ ਜੋ ਬੀਜਿਆ ਨਹੀਂ ਉਹ ਵੱਢਦੇ ਹੋ।’
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਮੈਂ ਤੁਹਾਥੋਂ ਡਰਿਆ ਕਿਉਂ ਜੋ ਤੁਸੀਂ ਕਰੜੇ ਆਦਮੀ ਹੋ। ਜੋ ਤੁਸਾਂ ਨਹੀਂ ਧਰਿਆ ਸੋ ਚੁੱਕਦੇ ਅਤੇ ਜੋ ਨਹੀਂ ਬੀਜਿਆ ਸੋ ਵੱਢਦੇ ਹੋ
Punjabi ERV
ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تَیتھوں ڈر دا ساں ایس لئی پئی تُوں کرڑا بندہ ایں۔ جو کُجھ تُوں نئیں دھریا سو چُکنا ایں۔ تے جو کُجھ نئیں بِیجیا اوہ وَڈّھنا ایں۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੁਹਾਡੇ ਕੋਲੋਂ ਡਰਿਆ, ਇਸ ਲਈ ਕਿ ਤੁਸੀਂ ਸਖ਼ਤ ਆਦਮੀ ਹੋ; ਜੋ ਤੁਸੀਂ ਰੱਖਿਆ ਨਹੀਂ ਉਹ ਲੈਂਦੇ ਹੋ ਅਤੇ ਜੋ ਬੀਜਿਆ ਨਹੀਂ ਉਹ ਵੱਢਦੇ ਹੋ’।