Luke 19:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਨੇ ਉਸ ਨੂੰ ਉੱਤਰ ਦਿੱਤਾ, ‘ਹੇ ਨਿਕੰਮੇ ਸੇਵਕ, ਤੇਰੇ ਸ਼ਬਦਾਂ ਦੁਆਰਾ ਹੀ ਮੈਂ ਤੇਰਾ ਨਿਆਂ ਕਰਦਾ ਹਾਂ । ਤੂੰ ਇਹ ਜਾਣਦਾ ਸੀ ਕਿ ਮੈਂ ਇੱਕ ਕਠੋਰ ਮਨੁੱਖ ਹਾਂ । ਜੋ ਮੈਂ ਨਹੀਂ ਰੱਖਿਆ ਉਸ ਨੂੰ ਚੁੱਕ ਲੈਂਦਾ ਹਾਂ ਅਤੇ ਜੋ ਮੈਂ ਨਹੀਂ ਬੀਜਿਆ, ਉਹ ਵੱਢਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਨੌਕਰ, ਮੈਂ ਤੇਰੇ ਹੀ ਸ਼ਬਦਾਂ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ। ਤੂੰ ਜਾਣਦਾ ਸੀ, ਕਿ ਮੈਂ ਸਖ਼ਤ ਆਦਮੀ ਹਾਂ, ਜੋ ਮੈਂ ਨਹੀਂ ਲਿਆਂਦਾ, ਉਹ ਕੱਢ ਰਿਹਾ ਹਾਂ ਅਤੇ ਜੋ ਮੈਂ ਨਹੀਂ ਬੀਜਿਆ ਉਹ ਵੱਢ ਰਿਹਾ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਓਨ ਉਸ ਨੂੰ ਆਖਿਆ, ਉਇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੈਂ ਮੈਨੂੰ ਜਾਣਿਆ ਜੋ ਮੈਂ ਕਰੜਾ ਆਦਮੀ ਹਾਂ ਅਤੇ ਜੋ ਮੈਂ ਨਹੀਂ ਧਰਿਆ ਸੋ ਚੁੱਕਦਾ ਹਾਂ ਅਰ ਜੋ ਨਹੀਂ ਬੀਜਿਆ ਸੋ ਵੱਢਦਾ ਹਾਂ
Punjabi ERV
ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں آکھیا۔ اَے بَھیڑے نوکر مَیں تیرا فیصلہ تیرے ای مُنھوں کرنا آں۔ جد تُوں جان دا ساں پئی مَیں کرڑا بندہ آں۔ تے جو کُجھ نئیں دھریا سو چُکناں آں تے جو کُجھ نئیں بِیجیا سو وَڈّھنا آں۔
Punjabi Standard Bible (Punjabi Standard Bible) 2023
ਮਾਲਕ ਨੇ ਉਸ ਨੂੰ ਕਿਹਾ, ‘ਓਏ ਦੁਸ਼ਟ ਦਾਸ, ਮੈਂ ਤੇਰੇ ਮੂੰਹ ਦੇ ਸ਼ਬਦਾਂ ਤੋਂ ਤੈਨੂੰ ਦੋਸ਼ੀ ਠਹਿਰਾਵਾਂਗਾ। ਤੂੰ ਜਾਣਦਾ ਸੀ ਕਿ ਮੈਂ ਸਖ਼ਤ ਆਦਮੀ ਹਾਂ; ਜੋ ਰੱਖਿਆ ਨਹੀਂ ਉਹ ਲੈਂਦਾ ਹਾਂ ਅਤੇ ਜੋ ਬੀਜਿਆ ਨਹੀਂ ਉਹ ਵੱਢਦਾ ਹਾਂ।