Luke 19:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਸ਼ਹਿਰ, ਜੋ ਤੁਹਾਨੂੰ ਇੱਥੋਂ ਨਜ਼ਰ ਆ ਰਿਹਾ ਹੈ, ਉੱਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸ ਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਆਪਣੇ ਸਾਹਮਣੇ ਦੇ ਪਿੰਡ ਵਿੱਚ ਜਾਓ । ਜਦੋਂ ਤੁਸੀਂ ਪਿੰਡ ਦੇ ਵਿੱਚ ਪ੍ਰਵੇਸ਼ ਹੀ ਕਰੋਗੇ, ਤੁਸੀਂ ਇੱਕ ਗਧੀ ਦੇ ਬੱਚੇ ਨੂੰ ਕਿੱਲੇ ਨਾਲ ਬੰਨ੍ਹਿਆ ਹੋਇਆ ਦੇਖੋਗੇ । ਉਸ ਉੱਤੇ ਅੱਜ ਤੱਕ ਕਿਸੇ ਨੇ ਸਵਾਰੀ ਨਹੀਂ ਕੀਤੀ ਹੈ । ਉਸ ਨੂੰ ਖੋਲ੍ਹ ਕੇ ਲੈ ਆਉਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਮ੍ਹਣੇ ਹੈ, ਅਤੇ ਜਿਸ ਤਰਾ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਸਾਹਮਣੇ ਪਿੰਡ ਨੂੰ ਜਾਓ ਅਤੇ ਉਸ ਵਿੱਚ ਵੜ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ
Punjabi ERV
“ਉਹ ਸ਼ਹਿਰ, ਜੋ ਤੁਹਾਨੂੰ ਇਥੋਂ ਨਜ਼ਰ ਆ ਰਿਹਾ ਹੈ, ਉਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی سامھنے دے پِنڈ وِچ جاؤ۔ تے اوہدے وِچ وڑدیاں اِک کھوتی دا بچّہ جِہدے اُتّے کدی کوئی سوار نئیں ہویا۔ بَدّھا ہویا ویکھو گے اوہنوں کھول لیاؤ۔
Punjabi Standard Bible (Punjabi Standard Bible) 2023
“ਸਾਹਮਣੇ ਪਿੰਡ ਵਿੱਚ ਜਾਓ ਅਤੇ ਉਸ ਵਿੱਚ ਵੜਦਿਆਂ ਹੀ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਉੱਤੇ ਕਦੇ ਕੋਈ ਮਨੁੱਖ ਸਵਾਰ ਨਹੀਂ ਹੋਇਆ; ਉਸ ਨੂੰ ਖੋਲ੍ਹ ਕੇ ਲੈ ਆਓ।