Luke 19:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਯਰੂਸ਼ਲਮ ਦੇ ਨੇੜੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾੜੀ ਦੀ ਉਤਰਾਈ ਤੇ ਪਹੁੰਚਿਆ। ਚੇਲਿਆਂ ਦੀ ਸਾਰੀ ਭੀੜ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਂ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਯਰੂਸ਼ਲਮ ਸ਼ਹਿਰ ਦੇ ਨੇੜੇ, ਜ਼ੈਤੂਨ ਪਹਾੜ ਦੀ ਉਤਰਾਈ ਉੱਤੇ ਪਹੁੰਚੇ ਤਾਂ ਚੇਲਿਆਂ ਦੀ ਸਾਰੀ ਭੀੜ ਖ਼ੁਸ਼ੀ ਨਾਲ ਆਪਣੇ ਅੱਖੀਂ ਦੇਖੇ ਹੋਏ ਵੱਡੇ ਅਦਭੁਤ ਕੰਮਾਂ ਦੇ ਲਈ, ਉੱਚੀ ਆਵਾਜ਼ ਦੇ ਨਾਲ ਪਰਮੇਸ਼ਰ ਦੀ ਉਸਤਤ ਕਰਨ ਲੱਗੀ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਉਸ ਜਗ੍ਹਾ ਦੇ ਨੇੜੇ ਆਏ ਜਿੱਥੇ ਇਹ ਰਸਤਾ ਜ਼ੈਤੂਨ ਦੇ ਪਹਾੜ ਤੋਂ ਹੇਠਾਂ ਜਾਂਦਾ ਹੈ, ਚੇਲਿਆਂ ਦੀ ਸਾਰੀ ਭੀੜ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲਈ ਉਹਨਾਂ ਸਾਰੇ ਚਮਤਕਾਰਾਂ ਲਈ ਜੋਸ਼ ਨਾਲ ਵੇਖਣ ਲੱਗੀ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਨੇੜੇ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਹੋ ਕੇ ਉਨ੍ਹਾਂ ਸਭਨਾਂ ਕਰਾਮਾਤਾਂ ਦੇ ਲਈ ਜੋ ਉਨ੍ਹਾਂ ਨੇ ਵੇਖੀਆਂ ਸਨ ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
Punjabi ERV
ਉਹ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾਡ਼ੀ ਦੀ ਉਤਰਾਈ ਤੇ ਪਹੁੰਚਿਆ। ਸ਼ਰਧਲੂਆਂ ਦੀ ਸਾਰੀ ਭੀਡ਼ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ شہروں نیڑے زَیتُون دے پہاڑ دی اُترائی اُتّے اَپڑیا اوہدے شاگِرداں دی بِھیڑ اوہناں سبھناں کراماتاں دے سبّب جیہڑیاں اوہناں ویکھیاں سن خُوش ہو کے بڑی اواز نال خُدا دی وڈیائی کرن لگّی۔
Punjabi Standard Bible (Punjabi Standard Bible) 2023
ਜਿਵੇਂ ਹੀ ਉਹ ਜ਼ੈਤੂਨ ਪਹਾੜ ਦੀ ਢਲਾਣ ਦੇ ਨੇੜੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਭੀੜ ਉਨ੍ਹਾਂ ਸਭ ਚਮਤਕਾਰਾਂ ਦੇ ਕਾਰਨ ਜੋ ਉਨ੍ਹਾਂ ਨੇ ਵੇਖੇ ਸਨ, ਅਨੰਦ ਮਨਾਉਂਦੀ ਹੋਈ ਉੱਚੀ ਅਵਾਜ਼ ਵਿੱਚ ਪਰਮੇਸ਼ਰ ਦੀ ਉਸਤਤ ਕਰਨ ਲੱਗੀ: