Luke 19:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪ੍ਰਭੂ ਦੇ ਨਾਮ ਵਿੱਚ ਆਉਣ ਵਾਲਾ ਰਾਜਾ ਧੰਨ ਹੈ । ਸਵਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਹੋਵੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੁਬਾਰਕ ਹੈ, ਉਹ ਰਾਜਾ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਸਵਰਗ ਵਿੱਚ ਸ਼ਾਂਤੀ ਅਤੇ ਸਭ ਤੋਂ ਉੱਚੀ ਵਡਿਆਈ ਹੋਵੇ!”
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਸੁਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਵਡਿਆਈ!
Punjabi ERV
ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਮ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ਜ਼ਬੂਰ 118:26 ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی دھنّ اوہ بادشاہ جیہڑا خُداوند دے ناں اُتّے آؤندا اے۔ اسمان وِچ صُلح تے عالمِ بالا وِچ جلال۔
Punjabi Standard Bible (Punjabi Standard Bible) 2023
ਧੰਨ ਹੈ ਉਹ ਰਾਜਾ ਜਿਹੜਾ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ; ਸਵਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਮਹਿਮਾ!