Luke 19:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਿਹਾ, “ਹੇ ਯਰੂਸ਼ਲਮ, ਕਿੰਨਾ ਹੀ ਚੰਗਾ ਹੁੰਦਾ ਕਿ ਤੂੰ ਅੱਜ ਦੇ ਦਿਨ ਸ਼ਾਂਤੀ ਲਿਆਉਣ ਵਾਲੀਆਂ ਗੱਲਾਂ ਨੂੰ ਜਾਣਦਾ ਪਰ ਅਜੇ ਇਹ ਤੇਰੀਆਂ ਅੱਖਾਂ ਤੋਂ ਲੁਕੀਆਂ ਹੋਈਆਂ ਹਨ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਹਾ, “ਜੇ ਤੁਸੀਂ, ਸਿਰਫ ਇਸ ਦਿਨ ਹੀ ਸਮਝਦੇ ਹੁੰਦੇ ਕਿ ਤੁਹਾਨੂੰ ਸ਼ਾਂਤੀ ਕਿਸ ਤਰ੍ਹਾਂ ਮਿਲੇਗੀ, ਪਰ ਹੁਣ ਇਹ ਤੁਹਾਡੀਆਂ ਅੱਖਾਂ ਤੋਂ ਲੁਕਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਜਾਣਦਾ ਪਰ ਹੁਣ ਓਹ ਤੇਰੀਆਂ ਅੱਖੀਆਂ ਤੋਂ ਲੁਕੀਆਂ ਹੋਈਆਂ ਹਨ
Punjabi ERV
ਉਸਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹਡ਼ੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸਨੂੰ ਨਹੀਂ ਜਾਣ ਸਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا کینا چَنگا ہوندا جے تُوں اپنے ایسے دِن وِچ اوہناں گلّاں نُوں جان دا جیہڑیاں سلامتی دِیاں نیں۔ پر ہُن اوہ تیریاں اَکھّیاں توں لُک گِئیاں نیں۔
Punjabi Standard Bible (Punjabi Standard Bible) 2023
ਅਤੇ ਕਿਹਾ, “ਕਾਸ਼ ਕਿ ਤੂੰ ਅੱਜ ਦੇ ਦਿਨ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਇਹ ਤੇਰੀਆਂ ਅੱਖਾਂ ਤੋਂ ਓਹਲੇ ਹਨ।