Luke 19:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੈਨੂੰ ਅਤੇ ਤੇਰੇ ਨਿਵਾਸੀਆਂ ਨੂੰ ਮਿੱਟੀ ਵਿੱਚ ਰਲਾ ਦੇਣਗੇ । ਉਹ ਤੇਰੇ ਪੱਥਰ ਉੱਤੇ ਪੱਥਰ ਨਾ ਰਹਿਣ ਦੇਣਗੇ ਕਿਉਂਕਿ ਤੂੰ ਉਸ ਸਮੇਂ ਨੂੰ ਨਾ ਪਛਾਣਿਆ ਜਦੋਂ ਪਰਮੇਸ਼ਰ ਆਪ ਤੈਨੂੰ ਬਚਾਉਣ ਆਇਆ ਸੀ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿੱਟੀ ਵਿੱਚ ਮਿਲਾਉਣਗੇ। ਉਹ ਤੁਹਾਡੇ ਘਰ ਵਿੱਚ ਇੱਕ ਵੀ ਪੱਥਰ ਦੂਸਰੇ ਪੱਥਰ ਉੱਪਰ ਨਹੀਂ ਛੱਡਣਗੇ ਕਿਉਂਕਿ ਤੁਸੀਂ ਪਰਮੇਸ਼ਵਰ ਦੇ ਆਉਣ ਦਾ ਸਮਾਂ ਨਹੀਂ ਪਛਾਣਿਆ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੇਰੇ ਬੱਚਿਆਂ ਸਣੇ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਰ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ ਇਸ ਲਈ ਜੋ ਤੈਂ ਆਪਣੀ ਭਲਿਆਈ ਦੇ ਮੌਕੇ ਨੂੰ ਨਾ ਜਾਣਿਆ।।
Punjabi ERV
ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸਨੂੰ ਮਹਿਸੂਸ ਨਾ ਕੀਤਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تینُوں تے تیری اولاد نُوں جیہڑے تیرے اندر نیں گھٹے وِچ رُلاؤن گے تے اوہ تیرے اندروں کِسے پتّھر اُتّے پتّھر نا چھڈن گے ایس لئی پئی تُوں اوس ویلے نُوں نا سہاتا۔ جد تیرے اُتّے نظر سی۔
Punjabi Standard Bible (Punjabi Standard Bible) 2023
ਤਦ ਉਹ ਤੈਨੂੰ ਅਤੇ ਤੇਰੇ ਨਾਲ ਤੇਰੇ ਬੱਚਿਆਂ ਨੂੰ ਮਿੱਟੀ ਵਿੱਚ ਮਿਲਾ ਦੇਣਗੇ ਅਤੇ ਤੇਰੇ ਵਿੱਚ ਪੱਥਰ 'ਤੇ ਪੱਥਰ ਵੀ ਨਾ ਛੱਡਣਗੇ, ਕਿਉਂਕਿ ਤੂੰ ਆਪਣੇ ਕਿਰਪਾ ਦੇ ਸਮੇਂ ਨੂੰ ਨਾ ਪਛਾਣਿਆ।”