Luke 19:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਤੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾੜ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਹੈਕਲ ਵਿੱਚ ਹਰ ਰੋਜ਼ ਸਿੱਖਿਆ ਦਿੰਦੇ ਸਨ । ਮਹਾਂ-ਪੁਰੋਹਿਤ, ਵਿਵਸਥਾ ਦੇ ਸਿੱਖਿਅਕ ਅਤੇ ਜਨਤਾ ਦੇ ਨੇਤਾ ਯਿਸੂ ਨੂੰ ਜਾਨੋਂ ਮਾਰਨ ਦੀਆਂ ਵਿਉਂਤਾਂ ਬਣਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਰੋਜ਼ ਯਿਸ਼ੂ ਹੈਕਲ ਵਿੱਚ ਉਪਦੇਸ਼ ਦਿੰਦੇ ਸੀ। ਪਰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਲੋਕਾਂ ਦੇ ਆਗੂ ਉਸਨੂੰ ਮਾਰ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਹੈਕਲ ਵਿੱਚ ਰੋਜ਼ ਦਿਹਾੜੇ ਉਪਦੇਸ਼ ਕਰਦਾ ਸੀ ਪਰ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਲੋਕਾਂ ਦੇ ਸਰਦਾਰ ਉਹ ਦਾ ਨਾਸ ਕਰਨ ਦੇ ਖੋਜ ਵਿੱਚ ਸਨ
Punjabi ERV
ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਦੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾਡ਼ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ روز دِہاڑے ہیکل وِچ تعلِیم دیندا سی پر سردار کاہِن تے فقِیہ تے قوم دے سردار اوہنوں قتل کرن دا داء لبّھدے سن۔
Punjabi Standard Bible (Punjabi Standard Bible) 2023
ਉਹ ਹਰ ਰੋਜ਼ ਹੈਕਲ ਵਿੱਚ ਉਪਦੇਸ਼ ਦਿੰਦਾ ਸੀ। ਪ੍ਰਧਾਨ ਯਾਜਕ ਅਤੇ ਸ਼ਾਸਤਰੀ ਅਤੇ ਲੋਕਾਂ ਦੇ ਆਗੂ ਉਸ ਨੂੰ ਮਾਰ ਸੁੱਟਣ ਦੀ ਤਾਕ ਵਿੱਚ ਸਨ,