Luke 19:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਉਸ ਥਾਂ ਤੇ ਪਹੁੰਚੇ ਤਾਂ ਉਹਨਾਂ ਨੇ ਉੱਪਰ ਦੇਖਿਆ ਅਤੇ ਜ਼ੱਕਈ ਨੂੰ ਕਿਹਾ, “ਜ਼ੱਕਈ, ਛੇਤੀ ਨਾਲ ਥੱਲੇ ਉਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਉੱਥੇ ਪਹੁੰਚੇ, ਉਹਨਾਂ ਨੇ ਉੱਪਰ ਵੇਖਿਆ ਅਤੇ ਉਸਨੂੰ ਕਿਹਾ, “ਜ਼ਕਖਾਇਯਾਸ, ਤੁਰੰਤ ਹੇਠਾਂ ਆ ਜਾ। ਜ਼ਰੂਰੀ ਹੈ ਕਿ ਅੱਜ ਮੈਂ ਤੇਰੇ ਘਰ ਵਿੱਚ ਠਹਿਰਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਜਾਂ ਉਸ ਥਾਂ ਆਇਆ ਤਾਂ ਉਤਾਹਾਂ ਨਜ਼ਰ ਮਾਰ ਕੇ ਉਹ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਿਣਾ ਹੈ
Punjabi ERV
ਜਦੋਂ ਯਿਸੂ ਉਸ ਥਾਵੇਂ ਅੱਪਡ਼ਿਆ, ਉਸ ਉੱਪਰ ਤਕਿਆ ਅਤੇ ਜ਼ਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸਨੂੰ ਆਖਿਆ, “ਜ਼ਕੀ, ਜਲਦੀ ਹੇਠਾਂ ਉੱਤਰ ਆ! ਅੱਜ ਰਾਤ ਮੈਂ ਤੇਰੇ ਘਰ ਰੁਕਣਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد یِسُوع اوس تھاں اَپڑیا تے اُتانہہ دھیان کر کے اوہنوں آکھیا۔ اے زکائی چھیتی کر کے تھلے آ کیوں جو اَج مَینُوں تیرے گھر رہنا ضرُور اے۔
Punjabi Standard Bible (Punjabi Standard Bible) 2023
ਜਦੋਂ ਯਿਸੂ ਉਸ ਥਾਂ 'ਤੇ ਪਹੁੰਚਿਆ ਤਾਂ ਉਸ ਨੇ ਉਤਾਂਹ ਵੇਖ ਕੇ ਉਸ ਨੂੰ ਕਿਹਾ, “ਜ਼ੱਕੀ, ਛੇਤੀ ਹੇਠਾਂ ਉੱਤਰ ਆ, ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਿਣਾ ਹੈ।”