Luke 2:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਰੋਮੀ ਸਮਰਾਟ ਕੈਸਰ ਅਗੂਸਤੁਸ ਨੇ ਇਹ ਹੁਕਮ ਦਿੱਤਾ ਕਿ ਉਸ ਦੇ ਸਾਮਰਾਜ ਦੇ ਸਾਰੇ ਨਾਗਰਿਕਾਂ ਦੀ ਗਿਣਤੀ ਕੀਤੀ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਿਨਾਂ ਵਿੱਚ ਰੋਮੀ ਰਾਜੇ ਕੈਸਰ ਔਗੁਸਤਾਸ ਨੇ ਇੱਕ ਫ਼ਰਮਾਨ ਜਾਰੀ ਕੀਤਾ ਕਿ ਸਾਰੇ ਰੋਮ ਦੇਸ਼ ਵਿੱਚ ਜਨਗਣਨਾ ਕੀਤੀ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਨ੍ਹੀਂ ਦਿਨੀਂ ਐਉਂ ਹੋਇਆ ਕਿ ਕੈਸਰ ਔਗੂਸਤੁਸ ਦੇ ਕੋਲੋਂ ਹੁਕਮ ਨਿੱਕਲਿਆ ਜੋ ਸਾਰੀ ਦੁਨਿਆ ਦੀ ਮਰਦੁਮਸ਼ੁਮਾਰੀ ਹੋਵੇ
Punjabi ERV
ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِناں وِچ ایویں ہویا پئی قَیصر اَوگُوستُس ولّوں حُکم جاری ہویا پئی ساری دُنیا دے لوکاں دے ناں لِکھے جان۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ਕਿ ਰਾਜਾ ਕੈਸਰ ਔਗੂਸਤੁਸ ਵੱਲੋਂ ਇਹ ਹੁਕਮ ਨਿੱਕਲਿਆ ਜੋ ਸਾਰੀ ਦੁਨੀਆ ਦੀ ਮਰਦੁਮਸ਼ੁਮਾਰੀ ਕੀਤੀ ਜਾਵੇ।