Luke 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸਵਰਗਦੂਤ ਨੇ ਉਹਨਾਂ ਨੂੰ ਕਿਹਾ, “ਡਰੋ ਨਹੀਂ! ਮੈਂ ਤੁਹਾਡੇ ਲਈ ਇੱਕ ਸ਼ੁਭ ਸਮਾਚਾਰ ਲਿਆਇਆ ਹਾਂ ਜਿਸ ਨੂੰ ਸੁਣ ਕੇ ਤੁਹਾਨੂੰ ਬਹੁਤ ਖ਼ੁਸ਼ੀ ਹੋਵੇਗੀ । ਇਹ ਸਾਰੇ ਲੋਕਾਂ ਲਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ, ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ:
Punjabi Bible 2016 - ਪਵਿੱਤਰ ਬਾਈਬਲ O.V.
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ
Punjabi ERV
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਨੂੰ ਖੁਸ਼ ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فرِشتے اوہناں نُوں آکھیا ڈرو نئیں کیوں جو ویکھو مَیں تُہانوں بڑی خُوشی دی خبر سُناناں آں جیہڑی ساری قوم لئی ہوئے گی۔
Punjabi Standard Bible (Punjabi Standard Bible) 2023
ਪਰ ਦੂਤ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ! ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੇ ਅਨੰਦ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੇ ਲੋਕਾਂ ਦੇ ਲਈ ਹੋਵੇਗੀ;