Luke 2:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਚਾਨਕ ਉਸ ਸਵਰਗਦੂਤ ਦੇ ਨਾਲ ਸਵਰਗਦੂਤਾਂ ਦਾ ਇੱਕ ਵੱਡਾ ਲਸ਼ਕਰ ਦਿਖਾਈ ਦਿੱਤਾ, ਜੋ ਇਹ ਕਹਿ ਕੇ ਪਰਮੇਸ਼ਰ ਦੀ ਵਡਿਆਈ ਕਰ ਰਿਹਾ ਸੀ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਚਾਨਕ ਉਸ ਸਵਰਗਦੂਤ ਦੇ ਨਾਲ ਸਵਰਗਦੂਤਾਂ ਦਾ, ਇੱਕ ਵੱਡਾ ਇਕੱਠ ਪ੍ਰਗਟ ਹੋਇਆ, ਜੋ ਪਰਮੇਸ਼ਵਰ ਦੀ ਵਡਿਆਈ ਇਸ ਗੀਤ ਦੇ ਦੁਆਰਾ ਕਰ ਰਿਹਾ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਦਮ ਸੁਰਗ ਦੀ ਫ਼ੌਜ ਦਾ ਇੱਕ ਜੱਥਾ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਉਸਤਤ ਕਰਦਾ ਅਤੇ ਇਹ ਕਹਿੰਦਾ ਸੀ —
Punjabi ERV
ਉਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖਢ਼ੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک دم فرِشتے دے نال اسمانی فَوج دا اِک جتھا ہوگیا جیہڑا خُدا دی وڈیائی کر دا تے ایویں آکھدا سی۔
Punjabi Standard Bible (Punjabi Standard Bible) 2023
ਤਦ ਅਚਾਨਕ ਉਸ ਦੂਤ ਦੇ ਨਾਲ ਸਵਰਗੀ ਫ਼ੌਜ ਦਾ ਇੱਕ ਦਲ ਪਰਮੇਸ਼ਰ ਦੀ ਉਸਤਤ ਕਰਦਾ ਅਤੇ ਇਹ ਕਹਿੰਦਾ ਵਿਖਾਈ ਦਿੱਤਾ: