Luke 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸਵਰਗਦੂਤ ਉੱਥੋਂ ਸਵਰਗ ਨੂੰ ਵਾਪਸ ਚਲੇ ਗਏ ਤਾਂ ਚਰਵਾਹਿਆਂ ਨੇ ਆਪਸ ਵਿੱਚ ਕਿਹਾ, “ਆਓ, ਅਸੀਂ ਬੈਤਲਹਮ ਨੂੰ ਚੱਲੀਏ ਅਤੇ ਜੋ ਘਟਨਾ ਉੱਥੇ ਵਾਪਰੀ ਹੈ ਜਿਸ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ, ਜਾ ਕੇ ਦੇਖੀਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਵਰਗਦੂਤ ਸਵਰਗ ਚੱਲੇ ਗਏ ਤੱਦ ਚਰਵਾਹਿਆਂ ਨੇ ਆਪਸ ਵਿੱਚ ਵਿਚਾਰ ਕੀਤਾ, “ਆਓ ਅਸੀਂ ਬੇਥਲੇਹੇਮ ਜਾ ਕੇ ਉਹ ਸੱਭ ਵੇਖੀਈਏ, ਜਿਸ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ
Punjabi ERV
ਦੂਤ ਆਜਡ਼ੀਆਂ ਨੂੰ ਛੱਡਕੇ ਫ਼ੇਰ ਸੁਰਗ ਨੂੰ ਵਾਪਸ ਮੁਡ਼ ਗਏ। ਆਜਡ਼ੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی جد فرِشتے اوہناں کولوں اسمان نُوں ٹُر گئے تے ایّالیاں آپو وِچ آکھیا۔ پئی چلّو ہُن اسی بَیت لحم تِیکر چلیئے تے ایس گلّ نُوں جیہڑی ہوئی اے ویکھئے جِہدی خُداوند سانُوں خبر دِتّی اے۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਸਵਰਗਦੂਤ ਉਨ੍ਹਾਂ ਕੋਲੋਂ ਸਵਰਗ ਨੂੰ ਚਲੇ ਗਏ ਤਾਂ ਚਰਵਾਹੇ ਆਪਸ ਵਿੱਚ ਕਹਿਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਖ਼ਬਰ ਪ੍ਰਭੂ ਨੇ ਸਾਨੂੰ ਦਿੱਤੀ ਹੈ।”