Luke 2:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਚਰਵਾਹਿਆਂ ਨੇ ਬਾਲਕ ਨੂੰ ਦੇਖਿਆ ਤਦ ਉਹਨਾਂ ਨੇ ਸਵਰਗਦੂਤਾਂ ਦੀਆਂ ਬਾਲਕ ਦੇ ਬਾਰੇ ਕਹੀਆਂ ਗੱਲਾਂ ਲੋਕਾਂ ਨੂੰ ਦੱਸੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖ ਕੇ ਉਨਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਹੱਕ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਸੁਣਾਇਆ
Punjabi ERV
ਜਦੋਂ ਆਜਡ਼ੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹਡ਼ਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھ کے اوہناں اوس گلّ نُوں جیہڑی ایس بال دے حق وِچ اوہناں نُوں آکھی گئی سی دُھما دِتّا۔
Punjabi Standard Bible (Punjabi Standard Bible) 2023
ਇਹ ਵੇਖ ਕੇ ਚਰਵਾਹਿਆਂ ਨੇ ਉਹ ਗੱਲ ਜੋ ਉਸ ਬੱਚੇ ਬਾਰੇ ਉਨ੍ਹਾਂ ਨੂੰ ਕਹੀ ਗਈ ਸੀ, ਦੱਸੀ।