Luke 2:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚਰਵਾਹੇ, ਜਿਸ ਤਰ੍ਹਾਂ ਉਹਨਾਂ ਨੂੰ ਸਵਰਗਦੂਤ ਦੇ ਰਾਹੀਂ ਦੱਸਿਆ ਗਿਆ ਸੀ, ਉਸੇ ਤਰ੍ਹਾਂ ਸੁਣ ਕੇ ਅਤੇ ਦੇਖ ਕੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਵਾਪਸ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਹੇ ਜਿਹਾ ਹੀ ਸੀ, ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਯਾਲੀ ਇਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜਿੱਕੁਰ ਉਨ੍ਹਾਂ ਨੂੰ ਕਹੀਆਂ ਗਈਆਂ ਸਨ ਤਿੱਕੁਰ ਸੁਣ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਮੁੜ ਗਏ।।
Punjabi ERV
ਆਜਡ਼ੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪ੍ਰਭੂ ਦਾ ਸ਼ੁਕਰਾਨਾ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁਡ਼ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦਸਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایّالی جیویں اوہناں نُوں دسیا گیا سی اوسے طرح سارا حال ویکھ تے سُن کے خُدا دی تعرِیف تے وڈیائی کر دے ہوئے مُڑ گئے۔
Punjabi Standard Bible (Punjabi Standard Bible) 2023
ਤਦ ਚਰਵਾਹੇ ਪਰਮੇਸ਼ਰ ਦੀ ਉਸਤਤ ਅਤੇ ਵਡਿਆਈ ਕਰਦੇ ਹੋਏ ਮੁੜ ਗਏ ਕਿਉਂਕਿ ਜੋ ਕੁਝ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਉਹ ਉਸੇ ਤਰ੍ਹਾਂ ਸੀ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।