Luke 2:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵੇਲੇ ਯਰੂਸ਼ਲਮ ਵਿੱਚ ਸਿਮਓਨ ਨਾਂ ਦਾ ਇੱਕ ਆਦਮੀ ਰਹਿੰਦਾ ਸੀ । ਉਹ ਨੇਕ ਅਤੇ ਪਰਮੇਸ਼ਰ ਤੋਂ ਡਰਨ ਵਾਲਾ ਸੀ । ਉਹ ਇਸਰਾਏਲ ਕੌਮ ਦੇ ਛੁਟਕਾਰੇ ਦੀ ਉਡੀਕ ਵਿੱਚ ਸੀ । ਉਹ ਪਵਿੱਤਰ ਆਤਮਾ ਦੇ ਨਾਲ ਭਰਪੂਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੇਰੂਸ਼ਲੇਮ ਵਿੱਚ ਸ਼ਿਮਓਨ ਨਾਮਕ ਇੱਕ ਵਿਅਕਤੀ ਸੀ। ਉਹ ਧਰਮੀ ਅਤੇ ਸ਼ਰਧਾਲੂ ਸੀ। ਉਹ ਇਸਰਾਏਲ ਦੀ ਸ਼ਾਂਤੀ ਅਤੇ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਕਰ ਰਿਹਾ ਸੀ। ਅਤੇ ਪਵਿੱਤਰ ਆਤਮਾ ਉਸਦੇ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਯਰੂਸ਼ਲਮ ਵਿੱਚ ਸਿਮਓਨ ਕਰਕੇ ਇੱਕ ਮਨੁੱਖ ਸੀ ਅਰ ਉਹ ਧਰਮੀ ਅਤੇ ਭਗਤ ਲੋਕ ਸੀ ਅਤੇ ਇਸਰਾਏਲ ਦੀ ਤਸੱਲੀ ਦੀ ਉਡੀਕ ਵਿੱਚ ਸੀ ਅਰ ਪਵਿੱਤ੍ਰ ਆਤਮਾ ਉਸ ਉੱਤੇ ਸੀ
Punjabi ERV
ਉਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪ੍ਰਭੂ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو یرُوشلِیم وِچ شمعُون ناں اِک بندہ سی۔ تے اوہ نیک تے دِیندار سی تے اوہ اِسرائیل دی تسلّی دی اُڈِیک وِچ سی۔ تے رُوحُ القُدس اوہدے اُتّے سی۔
Punjabi Standard Bible (Punjabi Standard Bible) 2023
ਵੇਖੋ, ਯਰੂਸ਼ਲਮ ਵਿੱਚ ਸਿਮਓਨ ਨਾਮਕ ਇੱਕ ਮਨੁੱਖ ਸੀ ਅਤੇ ਉਹ ਧਰਮੀ ਅਤੇ ਭਗਤ ਜਨ ਸੀ। ਉਹ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਕਰ ਰਿਹਾ ਸੀ ਅਤੇ ਪਵਿੱਤਰ ਆਤਮਾ ਉਸ ਉੱਤੇ ਸੀ।