Luke 2:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਸਿਮਓਨ ਹੈਕਲ ਵਿੱਚ ਗਿਆ । ਜਦੋਂ ਯਿਸੂ ਦੇ ਮਾਤਾ-ਪਿਤਾ ਬਾਲਕ ਯਿਸੂ ਨੂੰ ਵਿਵਸਥਾ ਦੀ ਰੀਤ ਅਨੁਸਾਰ ਅਰਪਣ ਕਰਨ ਦੇ ਲਈ ਹੈਕਲ ਵਿੱਚ ਲੈ ਕੇ ਆਏ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਏ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀਆਂ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਿਸ ਵੇਲੇ ਮਾਪੇ ਉਸ ਬਾਲਕ ਯਿਸੂ ਨੂੰ ਅੰਦਰ ਲਈ ਆਉਂਦੇ ਸਨ ਜੋ ਸ਼ਰ੍ਹਾ ਦੀ ਰੀਤ ਅਨੁਸਾਰ ਉਹ ਦੇ ਲਈ ਅਮਲ ਕਰਨ
Punjabi ERV
ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ رُوح دی ہدایت نال ہیکل وِچ آیا تے جِس ویلے ماں پئیو اوس بچّے یِسُوع نُوں اندر پئے لیاؤندے سن پئی اوہدے لئی شریعت دی رِیت پُوری کرن۔
Punjabi Standard Bible (Punjabi Standard Bible) 2023
ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦੋਂ ਮਾਤਾ-ਪਿਤਾ ਬਾਲਕ ਯਿਸੂ ਨੂੰ ਅੰਦਰ ਲਿਆਏ ਕਿ ਉਸ ਦੇ ਲਈ ਬਿਵਸਥਾ ਦੀ ਰੀਤ ਨੂੰ ਪੂਰਾ ਕਰਨ