Luke 2:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਿਮਓਨ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਯਿਸੂ ਦੀ ਮਾਂ ਮਰੀਅਮ ਨੂੰ ਕਿਹਾ, “ਪਰਮੇਸ਼ਰ ਨੇ ਇਸ ਬਾਲਕ ਨੂੰ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਹੋਣ ਲਈ ਚੁਣ ਲਿਆ ਹੈ । ਇਹ ਬਾਲਕ ਇੱਕ ਇਹੋ ਜਿਹੇ ਚਿੰਨ੍ਹ ਹੋਣਗੇ ਜਿਹਨਾਂ ਦੇ ਵਿਰੁੱਧ ਬਹੁਤ ਸਾਰੇ ਲੋਕ ਬੋਲਣਗੇ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸ਼ਿਮਓਨ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਬਾਲਕ ਦੀ ਮਾਤਾ ਮਰਿਯਮ ਨੂੰ ਕਿਹਾ: “ਇਹ ਬੱਚਾ ਇਸਰਾਏਲ ਵਿੱਚ ਬਹੁਤ ਸਾਰੇ ਲੋਕਾਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਹੈ, ਅਤੇ ਇਹ ਇੱਕ ਨਿਸ਼ਾਨ ਚਿੰਨ੍ਹ ਹੋਵੇਗਾ ਜਿਸ ਦੇ ਵਿਰੁੱਧ ਬੋਲਿਆ ਜਾਵੇਗਾ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਹ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਦੇ ਲਈ ਠਹਿਰਾਇਆ ਹੋਇਆ ਹੈ ਅਤੇ ਇੱਕ ਨਿਸ਼ਾਨ ਲਈ ਜਿਹ ਦੇ ਵਿਰੁੱਧ ਗੱਲਾਂ ਹੋਣਗੀਆਂ
Punjabi ERV
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉਠਣਗੇ। ਉਹ ਪ੍ਰਭੂ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شمعُون اوہناں نُوں خبر دِتّی تے اوہدی ماں مریم نُوں آکھیا ویکھ ایہہ مُنڈا اِسرائیل وِچ بتھیریاں دے ڈِگّن تے اُٹھن لئی مُقرّر کِیتا ہویا اے۔ تے نالے اجیہا نِشان ہون لئی جِہدی مخالفت کِیتی جائے گی۔
Punjabi Standard Bible (Punjabi Standard Bible) 2023
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਕਿਹਾ, “ਵੇਖ, ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਬਣਨ ਅਤੇ ਇੱਕ ਅਜਿਹਾ ਚਿੰਨ੍ਹ ਹੋਣ ਲਈ ਠਹਿਰਾਇਆ ਗਿਆ ਹੈ ਜਿਸ ਦਾ ਵਿਰੋਧ ਕੀਤਾ ਜਾਵੇਗਾ